ਜੰਡਿਆਲਾ ਗੁਰੂ ਤੋਂ 81ਵੀਂ ਤੀਰਥ ਯਾਤਰਾ ਬੱਸ ਰਵਾਨਾ/ ਹਰਭਜਨ ਸਿੰਘ ਈ.ਟੀ.ਓ. ਨੇ ਬੱਸ ਨੂੰ ਦਿਖਾਈ ਹਰੀ ਝੰਡੀ/ ਸ੍ਰੀ ਅਨੰਦਪੁਰ ਸਾਹਿਬ ਤੇ ਨੈਣਾ ਦੇਵੀ ਦੇ ਦਰਸ਼ਨ ਕਰੇਗੀ ਸੰਗਤ

0
4

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 81ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ। ਪਿੰਡ ਡੇਹਰੀਵਾਲ ਤੋਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਯਾਤਰਾ ਦੌਰਾਨ ਆਉਣ-ਜਾਣ ਅਤੇ ਰਹਿਣ-ਸਹਿਣ ਸਮੇਤ ਲੋੜੀਂਦੇ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਲੋਕ ਬਿਨਾਂ ਆਰਥਿਕ ਬੋਝ ਦੇ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਅੱਜ 81ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਤੀਰਥ ਯਾਤਰਾ ਕਰਨ ਵਾਲੇ ਯਾਤਰੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

LEAVE A REPLY

Please enter your comment!
Please enter your name here