ਪ੍ਰਗਟ ਸਿੰਘ ਨੇ ਅਮਨ ਕਾਨੂੰਨ ਨੂੰ ਲੈ ਕੇ ਘੇਰੀ ਸਰਕਾਰ/ ਕਤਲ ਦੀਆਂ ਵਾਪਰ ਰਹੀਆਂ ਘਟਨਾਵਾਂ ’ਤੇ ਚੁੱਕੇ ਸਵਾਲ/ ਸਰਕਾਰ ’ਤੇ ਪੁਲਿਸ ਦੀ ਦੁਰਵਰਤੋਂ ਦੇ ਲਾਏ ਇਲਜ਼ਾਮ

0
2

ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੇ ਪੰਜਾਬ ਦੀ ਨਿਘਰ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਅਣਗਹਿਲੀ ਕਾਰਨ ਨਿੱਤ ਦਿਨ ਕਤਲ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਨੇ ਪਰ ਪੁਲਿਸ ਤੇ ਸਰਕਾਰ ਇਸ ਨੂੰ ਕੰਟਰੋਲ ਕਰਨ ਵਿਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਰਵਿੰਦਰ ਸਿੰਘ ਝੋਟਾ ਦਾ ਕਤਲ ਹੋਇਆ ਅਤੇ ਹੁਣ ਉਸੇ ਤਰ੍ਹਾਂ ਦੀਆਂ ਹੋਰ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਨੇ। ਉਨ੍ਹਾਂ ਕਿਹਾ ਕਿ ਇਸ ਸਭ ਲਈ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਲੋਕਾਂ ਨੂੰ ਸੰਭਲ ਜਾਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੇ ਹਾਲਾਤਾਂ ਨੂੰ ਹੋਰ ਵਿਗੜਣ ਤੋਂ ਬਚਾਇਆ ਜਾ ਸਕੇ।

LEAVE A REPLY

Please enter your comment!
Please enter your name here