ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਅਰਦਾਸ ਸਮਾਗਮ/ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਅਰਦਾਸ/ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਸੀ ਆਦੇਸ਼

0
4

ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਇਨਸਾਫ਼ ਦਿਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਖ਼ਾਲਸਾ ਪੰਥ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਭਾਈ ਪਰਵਿੰਦਰ ਸਿੰਘ ਝੋਟਾ ਸਮੇਤ ਹੋਰਨਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਲਈ ਅਰਦਾਸ ਕੀਤੀ ਗਈ।
ਸਮਾਗਮ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ਾ ਤਸਕਰੀ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਰਦਾਸ ਕੀਤੀ ਗਈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਸਮਾਗਮ ਰਾਹੀਂ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ, ਐੱਸਜੀਪੀਸੀ ਦੇ ਧਰਮ ਪ੍ਰਚਾਰ ਵਿਭਾਗ ਦੇ ਸਕੱਤਰ ਭਗਵੰਤ ਸਿੰਘ ਧੰਗੇੜਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਿੰਘ ਮੇਜਰ ਸਿੰਘ ਸਮੇਤ ਹੋਰ ਨੁਮਾਇੰਦੇ ਮੌਜੂਦ ਰਹੇ।
ਸਮਾਗਮ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਗੁਰੂਆਂ ਦੀ ਪਵਿੱਤਰ ਧਰਤੀ ’ਤੇ ਨਸ਼ਿਆਂ ਦਾ ਵਧਦਾ ਪ੍ਰਕੋਪ ਲਗਾਤਾਰ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਅਤੇ ਹੋਰਨਾਂ ਲੋਕਾਂ ਦੀਆਂ ਹੱਤਿਆਵਾਂ ਦੀਆਂ ਘਟਨਾਵਾਂ ਚਿੰਤਾਜਨਕ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਅਤੇ ਸੱਤਾਧਾਰੀਆਂ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।

LEAVE A REPLY

Please enter your comment!
Please enter your name here