ਸਰਹਿੰਦ ਦੇ ਮੈਡੀਕਲ ਸਟੋਰਾਂ ’ਤੇ ਅਚਾਨਕ ਚੈਕਿੰਗ/ ਰਤਨ ਮੈਡੀਕਲ ਸਟੋਰ ਨੂੰ ਨੋਟਿਸ/ ਡੀਐਸਪੀ ਵੱਲੋਂ ਕਾਰਵਾਈ ਦੇ ਹੁਕਮ

0
1

ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿੱਚ ਮੈਡੀਕਲ ਸਟੋਰਾਂ ’ਤੇ ਪ੍ਰਸ਼ਾਸਨ ਦੀ ਸਖ਼ਤੀ ਦੇਖਣ ਨੂੰ ਮਿਲੀ ਹੈ। ਡੀਐਸਪੀ ਕੁਲਬੀਰ ਸਿੰਘ ਅਤੇ ਡਰੱਗ ਇੰਸਪੈਕਟਰ ਨਵਨੀਤ ਕੌਰ ਵੱਲੋਂ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਦਵਾਈਆਂ ਦੀ ਵਿਕਰੀ ਅਤੇ ਰਿਕਾਰਡ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਰਤਨ ਮੈਡੀਕਲ ਸਟੋਰ ਵਿੱਚ ਕਈ ਖਾਮੀਆਂ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ।
ਇਸ ਸਬੰਧੀ ਡਰੱਗ ਇੰਸਪੈਕਟਰ ਵੱਲੋਂ ਦੁਕਾਨਦਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਡੀਐਸਪੀ ਕੁਲਬੀਰ ਸਿੰਘ ਮੁਤਾਬਕ, ਖਾਮੀਆਂ ਗੰਭੀਰ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਮੈਡੀਕਲ ਸਟੋਰ ਦਾ ਲਾਇਸੈਂਸ ਮੁਅੱਤਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਡੀਕਲ ਸਟੋਰ ਸੰਚਾਲਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here