ਮੰਡੀ ਗੋਬਿੰਦਗੜ੍ਹ ’ਚ ਨਸ਼ਾ ਤਸਕਰਾਂ ਖਿਲਾਫ ਚੱਲਿਆ ਪੀਲਾ ਪੰਜਾ/ ਸੰਤ ਨਗਰ ’ਚ ਢਾਹਿਆ ਘਰ/ ਐਸਐਸਪੀ ਵੱਲੋਂ ਕਾਰਵਾਈ ਜਾਰੀ ਰੱਖਣ ਦੀ ਚਿਤਾਵਨੀ

0
1

ਫ਼ਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਸ਼ਾਸਨ ਦੀ ਕਾਰਵਾਈ ਦੇਖਣ ਨੂੰ ਮਿਲੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਤ ਨਗਰ ਇਲਾਕੇ ਵਿੱਚ ਅਰਜਨ ਸਿੰਘ ਨਾਮਕ ਵਿਅਕਤੀ ਦੇ ਘਰ ਨੂੰ ਢਾਹ ਦਿੱਤਾ ਗਿਆ। ਇਸ ਸਬੰਧੀ ਐੱਸਐੱਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਮਾਰਚ 2025 ਤੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਵਿਰੁੱਧ 15 ਤੋਂ ਵੱਧ ਡੈਮੋਲਿਸ਼ਨ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਮੁਤਾਬਕ, ਅਰਜਨ ਸਿੰਘ ਖ਼ਿਲਾਫ਼ ਸੱਤ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਚਾਰ ਵਿੱਚ ਸਜ਼ਾ ਹੋ ਚੁੱਕੀ ਹੈ ਅਤੇ ਤਿੰਨ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ। ਐੱਸਐੱਸਪੀ ਨੇ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

LEAVE A REPLY

Please enter your comment!
Please enter your name here