ਪੰਜਾਬ ਸੰਗਰੂਰ ਦੇ ਮੂਣਕ ’ਚ ਝੋਨੇ ਦੀ ਖਰੀਦ ਨੂੰ ਲੈ ਕੇ ਭੜਕੇ ਕਿਸਾਨ/ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਤੇ ਕੀਤੀ ਨਾਅਰੇਬਾਜ਼ੀ/ ਨਮੀ ਦੇ ਨਾਂ ’ਤੇ ਲੁੱਟ ਦੇ ਦੋਸ਼, ਕਾਰਵਾਈ ਦੀ ਕੀਤੀ ਮੰਗ By admin - October 29, 2026 0 1 Facebook Twitter Pinterest WhatsApp ਸੰਗਰੂਰ ਜ਼ਿਲ੍ਹੇ ਦੇ ਮੂਣਕ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ ਲਗਾ ਕੇ ਸੈਕਟਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਝੋਨੇ ਦੀ ਨਮੀ ਦੇ ਨਾਂ ’ਤੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕੁਝ ਆੜ੍ਹਤੀਆਂ ਵੱਲੋਂ ਕਥਿਤ ਤੌਰ ’ਤੇ ਲੁੱਟ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਝੋਨੇ ਦੀ ਖਰੀਦ ਪਾਰਦਰਸ਼ੀ ਢੰਗ ਨਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਮੰਡੀਆਂ ਵਿੱਚ ਝੋਨੇ ਦੀ ਨਮੀ, ਯਾਨੀ ਮੌਇਸਚਰ ਦੇ ਨਾਂ ‘ਤੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕੁਝ ਆੜ੍ਹਤੀਆਂ ਵੱਲੋਂ ਕਥਿਤ ਤੌਰ ‘ਤੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਇਸੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਮੋਰਚਾ ਖੋਲ੍ਹ ਦਿੱਤਾ ਹੈ। ਤਸਵੀਰਾਂ ਸੰਗਰੂਰ ਜ਼ਿਲ੍ਹੇ ਦੇ ਮੂਣਕ ਦੀਆਂ ਹਨ, ਜਿੱਥੇ ਝੋਨੇ ਦੀ ਖਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਮਾਰਕੀਟ ਕਮੇਟੀ ਦੇ ਸੈਕਟਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਨਮੀ ਨੂੰ ਲੈ ਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਆੜ੍ਹਤੀਆਂ ਵੱਲੋਂ ਮੌਇਸਚਰ ਦੇ ਨਾਂ ‘ਤੇ ਕਿਸਾਨਾਂ ਦੀ ਕਥਿਤ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਆੜ੍ਹਤੀਆਂ ਵੱਲੋਂ ਕਿਸਾਨਾਂ ਨਾਲ ਧੱਕੇਸ਼ਾਹੀ ਜਾਂ ਲੁੱਟ ਕੀਤੀ ਜਾ ਰਹੀ ਹੈ ਤਾਂ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।