ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਵੱਡੀ ਖਬਰ/ ਤਾਲਮੇਲ ਕਮੇਟੀ ਦਾ ਅਕਾਲ ਤਖਤ ਵੱਲ ਪੱਤਰ/ ਸੋਧਾਂ ‘ਤੇ ਵਿਚਾਰ-ਵਟਾਂਦਰੇ ਲਈ ਮੰਗਿਆ ਸਮਾਂ

0
2

ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਐਕਟ ਦੀਆਂ ਵਿਵਸਥਾਵਾਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਸੁਝਾਵਾਂ ਦੇ ਆਦਾਨ-ਪ੍ਰਦਾਨ ਲਈ ਪੰਜਾਬ ਸਰਕਾਰ ਦੀ ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ ਹੈ।
ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗ ਕਰਨ ਲਈ ਤਾਰੀਖ਼ ਅਤੇ ਸਮਾਂ ਨਿਰਧਾਰਤ ਕਰਨ ਦੀ ਬੇਨਤੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 7 ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗਾਂ ਕਰਕੇ ਐਕਟ ਵਿੱਚ ਸੋਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

LEAVE A REPLY

Please enter your comment!
Please enter your name here