ਚੰਡੀਗੜ੍ਹ ਦੇ ਧਨਾਸ ‘ਚ ਖੂਨੀ ਵਾਰਦਾਤ/ ਨੌਜਵਾਨ ਦਾ ਚਾਕੂ ਮਾਰ ਕੇ ਕਤਲ/ ਮਾਮੂਲੀ ਝਗੜੇ ਤੋਂ ਬਾਅਦ ਕੀਤਾ ਹਮਲਾ

0
1

ਚੰਡੀਗੜ੍ਹ ਦੇ ਧਨਾਸ ਇਲਾਕੇ ਵਿੱਚ ਇੱਕ ਨੌਜਵਾਨ ਦਾ ਜਨਤਕ ਤੌਰ ‘ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੁਕੇਸ਼ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕਤਲ ਤੋਂ ਪਹਿਲਾਂ ਮੁਕੇਸ਼ ਦਾ ਕੁਝ ਨੌਜਵਾਨਾਂ ਨਾਲ ਮਾਮੂਲੀ ਝਗੜਾ ਹੋਇਆ ਸੀ। ਇਸ ਤੋਂ ਬਾਅਦ ਸੁਨੀਲ ਉਰਫ਼ ਚਿੜੀਆ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚਿਆ ਅਤੇ ਮੁਕੇਸ਼ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here