ਮਾਨਸਾ ਧਰਨੇ ’ਚ ਪਹੁੰਚੀ ਮ੍ਰਿਤਕ ਦਲਜੀਤ ਸਿੰਘ ਦੀ ਪਤਨੀ/ ਇਨਸਾਫ਼ ਲਈ ਲਾਈ ਗੁਹਾਰ, ਪੁਲਿਸ ‘ਤੇ ਗੰਭੀਰ ਇਲਜ਼ਾਮ/ ਕਿਹਾ, ਮੰਗਾਂ ਪੂਰੀਆਂ ਨਾ ਹੋਣ ਤਕ ਨਹੀਂ ਕਰਾਂਗੇ ਸੰਸਕਾਰ

0
2

ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨੌਜਵਾਨ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਭਖਦਾ ਜਾ ਰਿਹਾ ਹੈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਵਿੰਦਰ ਸਿੰਘ ਝੋਟਾ ਦੇ ਸਮਰਥਨ ਵਿੱਚ ਚੱਲ ਰਹੇ ਧਰਨੇ ਵਿੱਚ ਪਹੁੰਚੀ। ਪਰਮਜੀਤ ਕੌਰ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੀ ਲਾਸ਼ ਅਜੇ ਤੱਕ ਪਰਿਵਾਰ ਨੂੰ ਨਹੀਂ ਸੌਂਪੀ ਗਈ ਅਤੇ ਉਸ ਦੇ ਸਹੁਰੇ ਨੂੰ ਵੀ ਪੁਲਿਸ ਨੇ ਕਿਸੇ ਅਣਜਾਣ ਥਾਂ ‘ਤੇ ਰੱਖਿਆ ਹੋਇਆ ਹੈ।
ਪਰਮਜੀਤ ਕੌਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਉਸ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ਦਾ ਦੋਸ਼ ਹੈ ਕਿ ਉਸ ਦਾ ਸਾਥ ਦੇਣ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦਰਜ ਕੀਤੇ ਗਏ ਹਨ। ਉਸ ਨੇ ਮੰਗ ਕੀਤੀ ਹੈ ਕਿ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ ਅਤੇ ਗ੍ਰਿਫ਼ਤਾਰ ਲੋਕਾਂ ਨੂੰ ਰਿਹਾਅ ਕੀਤਾ ਜਾਵੇ। ਪਰਮਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਪਰਿਵਾਰ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰੇਗਾ।
ਉਨ੍ਹਾਂ ਅੱਗੇ ਕਿਹਾ ਕਿ ਉਸਦੇ ਸਹੁਰੇ ਨੂੰ ਵੀ ਪੁਲਿਸ ਨੇ ਕਿਸੇ ਅਣਜਾਣ ਥਾਂ ‘ਤੇ ਰੱਖਿਆ ਹੋਇਆ ਹੈ ਅਤੇ ਅਜੇ ਤੱਕ ਘਰ ਨਹੀਂ ਭੇਜਿਆ ਗਿਆ ਹੈ। ਪਰਮਜੀਤ ਕੌਰ ਨੇ ਦੋਸ਼ ਲਗਾਇਆ ਕਿ ਪੁਲਿਸ ਉਸਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਸਨੇ ਕਿਹਾ ਕਿ ਉਸਦਾ ਸਮਰਥਨ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਲਏ ਗਏ ਹਨ। ਉਸਨੇ ਮੰਗ ਕੀਤੀ ਹੈ ਕਿ ਉਹ ਮ੍ਰਿਤਕ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਵਿਰੁੱਧ ਕੇਸ ਵਾਪਸ ਨਹੀਂ ਲਏ ਜਾਂਦੇ ਅਤੇ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

LEAVE A REPLY

Please enter your comment!
Please enter your name here