ਪੰਜਾਬ ਲੁਧਿਆਣਾ ‘ਚ ਬਾਬਾ ਸਾਹਿਬ ਦੇ ਬੁੱਤ ਨਾਲ ਬੇਅਦਬੀ/ ਸ਼ੀਸ਼ੇ ਤੋੜੇ, ਜਲੰਧਰ ਬਾਈਪਾਸ ਚੌਕ ਦੀ ਘਟਨਾ/ ਮਹਿਲਾ ਵੱਲੋਂ ਸ਼ੀਸ਼ੇ ਤੋੜਨ ਦਾ ਦਾਅਵਾ, ਪੁਲਿਸ ਕਰ ਰਹੀ ਜਾਂਚ By admin - October 30, 2026 0 1 Facebook Twitter Pinterest WhatsApp ਲੁਧਿਆਣਾ ਵਿੱਚ ਇੱਕ ਵਾਰ ਫਿਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਬਾਈਪਾਸ ਚੌਕ ਵਿਖੇ ਸਥਾਪਤ ਬਾਬਾ ਸਾਹਿਬ ਦੇ ਬੁੱਤ ‘ਤੇ ਲੱਗੇ ਸ਼ੀਸ਼ੇ ਤੋੜ ਦਿੱਤੇ ਗਏ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਐਸੀ ਭਾਈਚਾਰੇ ਦੇ ਆਗੂ ਯਸਪਾਲ ਚੌਧਰੀ ਮੁਤਾਬਕ ਇਹ ਘਟਨਾ ਸਵੇਰੇ ਕਰੀਬ 9 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਇੱਕ ਮਹਿਲਾ ਵੱਲੋਂ ਬੁੱਤ ਦੇ ਸ਼ੀਸ਼ੇ ਤੋੜੇ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।