ਪੰਜਾਬ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਦਾ ਮਜੀਠੀਆ ਨੂੰ ਜਵਾਬ/ ਜਾਇਦਾਦ ਨੂੰ ਲੈ ਕੇ ਦਿੱਤੀ ਖੁੱਲ੍ਹੀ ਚੁਣੌਤੀ/ ਕਾਂਗਰਸ ਦਫ਼ਤਰ ਕੁੱਟਮਾਰ ਮਾਮਲੇ ‘ਤੇ ਚੁੱਕੇ ਸਵਾਲ By admin - October 30, 2026 0 2 Facebook Twitter Pinterest WhatsApp ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਗਏ ਜਾਇਦਾਦ ਸਬੰਧੀ ਦੋਸ਼ਾਂ ਦਾ ਜਵਾਬ ਦਿੱਤਾ ਹੈ। ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਦੇ ਜਵਾਬ ਵਿੱਚ ਹਲਫ਼ਨਾਮਾ ਦੇ ਦਿੱਤਾ ਹੈ ਅਤੇ ਜੇਕਰ ਮਜੀਠੀਆ ਉਨ੍ਹਾਂ ਦੀ ਦੱਸੀ ਜਾ ਰਹੀ ਕੋਈ ਵੀ ਜਾਇਦਾਦ ਲੱਭ ਲੈਂਦੇ ਹਨ ਤਾਂ ਉਹ ਜਾਇਦਾਦ ਉਨ੍ਹਾਂ ਨੂੰ ਦਾਣ ਦੇਣ ਲਈ ਤਿਆਰ ਹਨ। ਉਨ੍ਹਾਂ ਜਾਂਚ ਏਜੰਸੀਆਂ ਰਾਹੀਂ ਮਾਮਲੇ ਦੀ ਜਾਂਚ ਕਰਵਾਉਣ ਦੀ ਵੀ ਚੁਣੌਤੀ ਦਿੱਤੀ। ਚੰਡੀਗੜ੍ਹ ਕਾਂਗਰਸ ਦਫ਼ਤਰ ਵਿੱਚ ਹੋਈ ਕੁੱਟਮਾਰ ਦੀ ਘਟਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਸੱਤਾ ਤੋਂ ਬਾਹਰ ਹੋਣ ਕਾਰਨ ਕੁਝ ਆਗੂ ਆਪਣੇ ਹੀ ਵਰਕਰਾਂ ਨਾਲ ਕੁੱਟਮਾਰ ਕਰ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂਆਂ ਨੇ ਪੰਜਾਬ ਦੀ ਇੰਨੀ ਲੁੱਟ ਕੀਤੀ ਹੈ ਕਿ ਉਨ੍ਹਾਂ ਨੂੰ ਹਜ਼ਾਰ ਜਾਂ ਦੋ ਹਜ਼ਾਰ ਕਰੋੜ ਰੁਪਏ ਵੀ ਕੋਈ ਵੱਡੀ ਰਕਮ ਨਹੀਂ ਲੱਗਦੀ। ਵਿਧਾਇਕ ਚੱਢਾ ਨੇ ਕਿਹਾ ਕਿ ਮਜੀਠੀਆ ਵੱਲੋਂ ਪਿਛਲੇ ਦਿਨੀਂ ਉਨ੍ਹਾਂ ਦੀ ਜਾਇਦਾਦ ਸਬੰਧੀ ਲਾਏ ਗਏ ਗੰਭੀਰ ਦੋਸ਼ਾਂ ਦੇ ਜਵਾਬ ਵਿੱਚ ਉਨ੍ਹਾਂ ਹਲਫ਼ਨਾਮਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੀ ਦੱਸੀ ਜਾ ਰਹੀ ਕਿਸੇ ਵੀ ਜਾਇਦਾਦ ਦਾ ਪਤਾ ਲਗਾ ਲੈਂਦੇ ਹਨ ਤਾਂ ਉਹ ਜਾਇਦਾਦ ਮਜੀਠੀਆ ਨੂੰ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਮਜੀਠੀਆ ਦੀ ਭਾਈਵਾਲ ਪਾਰਟੀ ਕੋਲ ਸਾਰੀਆਂ ਜਾਂਚ ਏਜੰਸੀਆਂ ਹਨ ਅਤੇ ਉਹ ਇਸ ਮਾਮਲੇ ਦੀ ਜਾਂਚ ਕਰਵਾ ਸਕਦੇ ਹਨ। ਚੰਡੀਗੜ੍ਹ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿੱਚ ਵਾਪਰੀ ਘਟਨਾ ਬਾਰੇ ਬੋਲਦਿਆਂ ਚੱਢਾ ਨੇ ਕਿਹਾ ਕਿ ਪਾਰਟੀ ਦੇ ਦਫ਼ਤਰ ਵਿੱਚ ਇੱਕ ਆਗੂ ਨਾਲ ਕੁੱਟਮਾਰ ਕਰਨਾ ਅਤੇ ਉਸ ਤੋਂ ਬਾਅਦ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦ ਵਰਤਣਾ ਬੇਹੱਦ ਸ਼ਰਮਨਾਕ ਹੈ। ਚੱਢਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਜਪਾ ਦਾ ਪ੍ਰਸ਼ਾਸਨ ਹੈ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਰਵਾਈ ਨਹੀਂ ਹੁੰਦੀ ਤਾਂ ਇਸ ਨਾਲ ਭਾਜਪਾ ਅਤੇ ਕਾਂਗਰਸ ਵਿਚਕਾਰ ਮਿਲੀਭੁਗਤ ਦੇ ਸਵਾਲ ਖੜ੍ਹੇ ਹੋਣਗੇ। ਮਾਈਨਿੰਗ ਸਬੰਧੀ ਸਾਹਮਣੇ ਆ ਰਹੀਆਂ ਘਟਨਾਵਾਂ ਬਾਰੇ ਵਿਧਾਇਕ ਨੇ ਦੋਸ਼ ਲਾਇਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਕਥਿਤ ਤੌਰ ’ਤੇ ਵਿਰੋਧੀ ਧਿਰਾਂ ਨਾਲ ਜੁੜੇ ਲੋਕ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੇ ਜਾਣ ’ਤੇ ਕੁਝ ਲੋਕ ਵਿਰੋਧ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵਿਭਾਗ ਅਤੇ ਪ੍ਰਸ਼ਾਸਨ ਸਖ਼ਤ ਕਾਰਵਾਈ ਕਰ ਰਹੇ ਹਨ।