ਪਟਿਆਲਾ ਦੇ ਪਿੰਡ ਰੋਂਗਲੇ ’ਚ ਝੋਨੇ ਦੀ ਬੇਕਦਰੀ ਦਾ ਮਾਮਲਾ/ ਖਰੀਦ ’ਚ ਦੇਰ ’ਤੇ ਕੰਡਿਆਂ ’ਚ ਗੜਬੜੀ ਦੇ ਇਲਜ਼ਾਮ

0
3

ਪਟਿਆਲਾ ਦੇ ਪਿੰਡ ਰੋਂਗਲੇ ਸਥਿਤ ਸੈਲਰ ਵਿੱਚ ਝੋਨੇ ਦੀ ਖਰੀਦ ਵਿਚ ਦੇਰੀ ਦਾ ਮੁੱਦਾ ਗਰਮਾ ਗਿਆ ਹੈ। ਕਿਸਾਨਾਂ ਦਾ ਇਲਜ਼ਾਮ ਹੈ ਕਿ ਉਹ ਕਈ-ਕਈ ਦਿਨਾਂ ਤੋਂ ਢੇਰੀਆਂ ਉਤੇ ਬੈਠੇ ਹਨ ਪਰ ਝੋਨੇ ਦੀ ਖਰੀਦ ਨਹੀਂ ਹੋ ਰਹੀ। ਕਿਸਾਨਾਂ ਨੇ ਮੌਕੇ ‘ਤੇ ਕੰਡਿਆਂ ਦੀ ਜਾਂਚ ਕਰਵਾਉਣ ਅਤੇ ਇਸ ਦੀ ਵੀਡੀਓ ਬਣਾਉਣ ਦਾ ਦਾਅਵਾ ਕਰਦਿਆਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਜਾਂਚ ਦੀ ਮੰਗ ਕੀਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੌਸਮ ਦੀ ਮਾਰ ਕਾਰਨ ਕਿਸਾਨ ਪ੍ਰੇਸ਼ਾਨ ਹਨ ਅਤੇ ਖਰੀਦ ਵਿੱਚ ਦੇਰੀ ਨਾਲ ਉਨ੍ਹਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਨੇ ਮੁੱਖ ਮੰਤਰੀ ਮਾਨ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ ‘ਤੇ ਕੰਡਿਆਂ ਦੀ ਜਾਂਚ ਕਰਵਾਈ ਗਈ ਅਤੇ ਇਸ ਸਬੰਧੀ ਵੀਡੀਓ ਵੀ ਬਣਾਈ ਗਈ ਹੈ। ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕੰਡਿਆਂ ਦੀ ਜਾਂਚ ਕਰਕੇ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਵੇ।

LEAVE A REPLY

Please enter your comment!
Please enter your name here