ਪੰਜਾਬ ਅਮਲੋਹ ਤੋਂ ਮੁੜ ਟਿਕਟ ਮਿਲਣ ’ਤੇ ਗੈਰੀ ਬੜਿੰਗ ਦਾ ਬਿਆਨ/ ਪਿਛਲੀ ਵਾਰ ਨਾਲੋਂ ਵੱਡੇ ਫਰਕ ਨਾਲ ਜਿੱਤਣ ਦਾ ਦਾਅਵਾ/ ਟਿਕਟ ਨਾ ਮਿਲਣ ’ਤੇ ਪਾਰਟੀ ਛੱਡਣ ਵਾਲਿਆਂ ਨੂੰ ਦਿੱਤਾ ਜਵਾਬ By admin - November 3, 2026 0 1 Facebook Twitter Pinterest WhatsApp ਮਾਰਕੀਟ ਕਮੇਟੀ ਅਮਲੋਹ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ। ਇਸ ਦੌਰਾਨ ਗੈਰੀ ਬੜਿੰਗ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਮਲੋਹ ਤੋਂ ਮੁੜ ਆਮ ਆਦਮੀ ਪਾਰਟੀ ਦੀ ਟਿਕਟ ਮਿਲਣ ’ਤੇ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਟਿਕਟ ਪੂਰੀ ਟੀਮ ਦੀ ਮਿਹਨਤ ਦਾ ਨਤੀਜਾ ਹੈ ਅਤੇ ਇਸ ਵਾਰ ਪਿਛਲੀ ਵਾਰ ਨਾਲੋਂ ਵੱਡੇ ਫਰਕ ਨਾਲ ਸੀਟ ਜਿੱਤਣਗੇ। ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ਬਾਰੇ ਵੀ ਉਨ੍ਹਾਂ ਨੇ ਆਪਣਾ ਪੱਖ ਰੱਖਿਆ। ਆਪਣੇ ਸੰਬੋਧਨ ਵਿਚ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਭਾਵੇਂ ਰਾਏ ਵਲੋਂ ਚੇਅਰਮੈਨ ਦੇ ਅਹੁਦੇ ਦੀ ਜ਼ਿੰਮੇਵਾਰੀ ਅੱਜ ਸੰਭਾਲੀ ਗਈ ਹੈ ਪਰ ਨਿਯੁਕਤੀ ਦਾ ਐਲਾਨ ਲਗਭਗ ਇੱਕ ਮਹੀਨਾ ਪਹਿਲਾਂ ਹੋ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਬਿਨਾਂ ਰਸਮੀ ਤੌਰ ’ਤੇ ਅਹੁਦਾ ਸੰਭਾਲੇ ਹੀ ਮੰਡੀ ਦੇ ਪ੍ਰਬੰਧਾਂ ਨੂੰ ਬਿਹਤਰ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਪਹਿਲਾਂ ਬਰਸਾਤ ਦੇ ਮੌਸਮ ਦੌਰਾਨ ਮੰਡੀ ਵਿੱਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਆਮ ਸੀ ਪਰ ਇਸ ਵਾਰ ਪੂਰੇ ਸੀਜ਼ਨ ਦੌਰਾਨ ਇਕਬਾਲ ਸਿੰਘ ਰਾਏ ਦੀ ਮਿਹਨਤ ਸਦਕਾ ਇਸ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਆਪਣਾ ਪੂਰਾ ਕਾਰਜਕਾਲ ਸੇਵਾ ਭਾਵਨਾ ਅਤੇ ਮਿਹਨਤ ਨਾਲ ਨਿਭਾਉਂਦਿਆਂ ਮੰਡੀ ਦੀਆਂ ਹੋਰ ਸਮੱਸਿਆਵਾਂ ਦਾ ਵੀ ਹੱਲ ਕਰਨਗੇ। ਇਸ ਮੌਕੇ ਗੈਰੀ ਬੜਿੰਗ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਹਲਕਾ ਅਮਲੋਹ ਤੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਸਿਰਫ਼ ਉਨ੍ਹਾਂ ਦਾ ਨਹੀਂ, ਸਗੋਂ ਹਲਕਾ ਅਮਲੋਹ ਦੀ ਸਮੁੱਚੀ ਪਾਰਟੀ ਟੀਮ, ਆਗੂਆਂ ਅਤੇ ਵਲੰਟੀਅਰਾਂ ਦੀ ਮਿਹਨਤ ਦਾ ਨਤੀਜਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਪਾਰਟੀ ਦੀ ਸਮੁੱਚੀ ਟੀਮ ਨੇ ਲੋਕਾਂ ਦੀ ਸੇਵਾ ਪੂਰੀ ਤਨਦੇਹੀ ਨਾਲ ਕੀਤੀ ਹੈ, ਜਿਸ ਦੇ ਆਧਾਰ ’ਤੇ ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਵੀ ਵਧੀਆ ਨਤੀਜੇ ਸਾਹਮਣੇ ਆਏ ਹਨ। ਟਿਕਟ ਨਾ ਮਿਲਣ ਕਾਰਨ ਕੁਝ ਆਗੂਆਂ ਵੱਲੋਂ ਦੂਜੀਆਂ ਪਾਰਟੀਆਂ ਵਿੱਚ ਜਾਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਗੈਰੀ ਬੜਿੰਗ ਨੇ ਕਿਹਾ ਕਿ ਹਰ ਵਿਅਕਤੀ ਦੀ ਆਪਣੀ ਇੱਛਾ ਹੁੰਦੀ ਹੈ ਅਤੇ ਜਦੋਂ ਕਿਸੇ ਦੀ ਇੱਛਾ ਪੂਰੀ ਨਹੀਂ ਹੁੰਦੀ ਤਾਂ ਉਹ ਨਿਰਾਸ਼ਾ ਵਿੱਚ ਕੋਈ ਹੋਰ ਫੈਸਲਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਪਾਰਟੀ ਛੱਡ ਕੇ ਜਾ ਰਹੇ ਹਨ, ਉਨ੍ਹਾਂ ਨੂੰ ਉਹ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹਨ ਅਤੇ ਪਰਮਾਤਮਾ ਅੱਗੇ ਉਨ੍ਹਾਂ ਦੀ ਸੁੱਖ-ਸ਼ਾਂਤੀ ਦੀ ਕਾਮਨਾ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਸਰਵੇਖਣ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਆਗੂਆਂ ਨੂੰ ਟਿਕਟ ਨਹੀਂ ਮਿਲੀ, ਉਨ੍ਹਾਂ ਦੇ ਸਰਵੇਖਣ ਅਨੁਕੂਲ ਨਾ ਹੋਣ ਕਾਰਨ ਹੀ ਪਾਰਟੀ ਨੇ ਹੋਰ ਉਮੀਦਵਾਰਾਂ ’ਤੇ ਭਰੋਸਾ ਜਤਾਇਆ ਹੈ।ਉਥੇ ਹੀ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਰਾਏ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧੰਨਵਾਦ ਕਰਦੇ ਹਨ। ਰਾਏ ਨੇ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਮੰਡੀ ਵਿਚ ਕੋਈ ਸਮੱਸਿਆ ਨਹੀਂ ਆਉਣ ਦਿਤੀ ਜਾਵੇਗੀ।