ਫਤਹਿਗੜ੍ਹ ਸਾਹਿਬ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ/ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਮੰਦਰ ਵਿਖੇ ਟੇਕਿਆ ਮੱਥਾ/ ਜਨਤਾ ਦੀ ਸੇਵਾ ਲਈ ਮਾਤਾ ਤੋਂ ਲਿਆ ਆਸ਼ੀਰਵਾਦ

0
1

ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਫਤਹਿਗੜ੍ਹ ਸਾਹਿਬ ਵਿਖੇ ਸਥਿਤ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਮਾਤਾ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਰਾਜਪਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਹ ਇਸ ਪਵਿੱਤਰ ਸਥਾਨ ‘ਤੇ ਆਏ ਸਨ, ਜਿੱਥੋਂ ਉਨ੍ਹਾਂ ਨੂੰ ਹਿੰਮਤ, ਸਾਹਸ ਅਤੇ ਹੋਰ ਸਮਰਪਣ ਨਾਲ ਕੰਮ ਕਰਨ ਦੀ ਪ੍ਰੇਰਨਾ ਮਿਲੀ ਸੀ। ਇਸ ਦੌਰਾਨ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਉਹ ਇੱਕ ਜਨ ਸੇਵਕ ਵਜੋਂ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰ ਸਕਣ ਅਤੇ ਜਨਤਾ ਦੇ ਕੰਮ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਕਰ ਸਕਣ। ਇਸੇ ਮਕਸਦ ਨਾਲ ਮਾਤਾ ਜੀ ਦਾ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਅਨੁਸਾਰ ਇਸ ਪਵਿੱਤਰ ਸਥਾਨ ਤੋਂ ਮਿਲਣ ਵਾਲੀ ਪ੍ਰੇਰਨਾ ਮਨੁੱਖ ਨੂੰ ਆਪਣੇ ਫਰਜ਼ ਹੋਰ ਚੰਗੇ ਢੰਗ ਨਾਲ ਨਿਭਾਉਣ ਦੀ ਤਾਕਤ ਦਿੰਦੀ ਹੈ।
ਫਤਹਿਗੜ੍ਹ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਹ ਧਰਤੀ ਸਿੱਖ ਇਤਿਹਾਸ ਦੇ ਮਹਾਨ ਸ਼ਹਾਦਤੀ ਸਾਕੇ ਦੀ ਗਵਾਹ ਹੈ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਧਰਮ ਅਤੇ ਸਿਧਾਂਤਾਂ ਦੀ ਰੱਖਿਆ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਬਹੁਤ ਵਿਲੱਖਣ ਹੈ।

LEAVE A REPLY

Please enter your comment!
Please enter your name here