ਬਠਿੰਡਾ ‘ਚ ਨਸ਼ਿਆਂ ਦੇ ਅੱਡੇ ‘ਤੇ ਚੱਲਿਆ ਪੀਲਾ ਪੰਜਾ/ ਨਸੀਬਪੁਰਾ ‘ਚ ਢਾਹੀ ਖੰਡਰ ਹਾਲਤ ਸਕੂਲ ਦੀ ਇਮਾਰਤ

0
1

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਨਸ਼ਿਆਂ ਵਿਰੁੱਧ ਜੰਗ’ ਤਹਿਤ ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਬਠਿੰਡਾ ਦੇ ਪਿੰਡ ਨਸੀਬਪੁਰਾ ਵਿੱਚ ਨਸ਼ਿਆਂ ਦੇ ਅੱਡੇ ਵਜੋਂ ਕਥਿਤ ਤੌਰ ’ਤੇ ਵਰਤੀ ਜਾ ਰਹੀ ਇੱਕ ਖੰਡਰ ਸਰਕਾਰੀ ਸਕੂਲ ਦੀ ਇਮਾਰਤ ਨੂੰ ਜੇਸੀਬੀ ਦੀ ਮਦਦ ਨਾਲ ਢਾਹ ਦਿੱਤਾ ਗਿਆ।
ਪੁਲਿਸ ਮੁਤਾਬਕ ਇਨ੍ਹਾਂ ਕਮਰਿਆਂ ਵਿੱਚ ਨਸ਼ਾ ਕਰਨ ਵਾਲੇ ਲੋਕਾਂ ਦੇ ਇਕੱਠੇ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਡੀਐੱਸਪੀ ਜਸਜੋਤ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡਾਂ ਵਿੱਚ ਵੀ ਅਜਿਹੀਆਂ ਥਾਵਾਂ ਦੀ ਪਛਾਣ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਸੇਫ਼ ਪੰਜਾਬ ਪੋਰਟਲ ਜਾਂ 112 ਹੈਲਪਲਾਈਨ ’ਤੇ ਦੇਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here