ਝੋਟਾ ਦੇ ਪਿਤਾ ਭੀਮ ਸਿੰਘ ਦੀ ਰਾਹੁਲ ਗਾਂਧੀ ਨੂੰ ਅਪੀਲ/ ਮੋਰਚੇ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ/ ਪੰਥ ‘ਚੋਂ ਕੱਢੇ ਜਾਣ ਦਾ ਪ੍ਰਗਟਾਇਆ ਖਦਸ਼ਾ

0
1

 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਚੱਲ ਰਹੇ ਇਨਸਾਫ਼ ਮੋਰਚੇ ਵਿੱਚ ਹੁਣ ਸਿਆਸੀ ਆਗੂਆਂ ਦੀ ਐਂਟਰੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਝੋਟਾ ਦੇ ਪਿਤਾ ਭੀਮ ਸਿੰਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪ੍ਰਦਰਸ਼ਨ ਵਾਲੀ ਥਾਂ ‘ਤੇ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਰਾਹੁਲ ਗਾਂਧੀ ਧਰਨੇ ਵਿੱਚ ਪਹੁੰਚੇ ਤਾਂ ਉਨ੍ਹਾਂ ਨੂੰ ਪੰਥ ਵਿੱਚੋਂ ਕੱਢੇ ਜਾਣ ਦਾ ਖ਼ਦਸ਼ਾ ਹੈ।
ਇਸ ਤੋਂ ਪਹਿਲਾਂ ਉਹ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਵੀ ਧਰਨੇ ਤੋਂ ਦੂਰ ਰਹਿਣ ਦੀ ਅਪੀਲ ਕਰ ਚੁੱਕੇ ਹਨ। ਉੱਧਰ, ਝੋਟਾ ਦੇ ਕਤਲ ਤੋਂ ਕਰੀਬ 21 ਦਿਨ ਬਾਅਦ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਰਹੇ।
ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕੋਈ ਨਿੱਜੀ ਮਨ-ਮੁਟਾਓ ਨਹੀਂ ਹੈ, ਪਰ ਉਹ ਜਾਂ ਇੰਦਰਾ ਅਤੇ ਬੇਅੰਤ ਸਿੰਘ ਪਰਿਵਾਰ ਵਿੱਚੋਂ ਕੋਈ ਵੀ ਮੈਂਬਰ ਉਨ੍ਹਾਂ ਦੇ ਧਰਨੇ ਜਾਂ ਘਰ ਨਾ ਆਵੇ। ਉਨ੍ਹਾਂ ਅਨੁਸਾਰ ਉਹ ਪੰਥ ਨਾਲ ਜੁੜੇ ਹੋਏ ਹਨ ਅਤੇ ਨਹੀਂ ਤਾਂ ਪੰਥ ਉਨ੍ਹਾਂ ਨੂੰ ਪਰਖੇਗਾ। ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੇ ਇਨਸਾਫ਼ ਲਈ ਪਰਿਵਾਰ ਅਤੇ ਲੋਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here