ਖਡੂਰ ਸਾਹਿਬ ‘ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ/ ਕਿਰਚਾਂ ਮਾਰ ਉਤਾਰਿਆ ਮੌਤ ਦੇ ਘਾਟ/ ਆਪਸੀ ਰੰਜਿਸ਼ ਦਾ ਸ਼ੱਕ, ਪੁਲਿਸ ਕਰ ਰਹੀ ਜਾਂਚ

0
1

ਤਰਨਤਾਰਨ ਦੇ ਕਸਬਾ ਖਡੂਰ ਸਾਹਿਬ ਵਿੱਚ ਦਿਨ-ਦਿਹਾੜੇ 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁੱਖਕੀਰਤ ਸਿੰਘ ਵਜੋਂ ਹੋਈ ਹੈ, ਜੋ ਖਡੂਰ ਸਾਹਿਬ ਦਾ ਹੀ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਕਿਰਚ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਤਲ ਪਿੱਛੇ ਨੌਜਵਾਨਾਂ ਦੀ ਆਪਸੀ ਰੰਜਿਸ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਖਡੂਰ ਸਾਹਿਬ ਵਿਖੇ ਸੁੱਖਕੀਰਤ ਸਿੰਘ (21) ਪੁੱਤਰ ਤਜਿੰਦਰ ਸਿੰਘ ਵਾਸੀ ਖਡੂਰ ਸਾਹਿਬ ਨੂੰ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਕਿਰਚ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ।  ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ’ਚ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਇਸ ਕਤਲ ਪਿੱਛੇ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਚੱਲ ਰਹੀ ਆਪਸੀ ਖਹਿਬਾਜ਼ੀ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਕਤਲ ਮਾਮਲੇ ਨੂੰ ਪੁਲਸ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here