ਪੰਜਾਬ ਤਰਨਤਾਰਨ ‘ਚ ਝੋਨੇ ਦੀ ਖਰੀਦ ਬੰਦ ਹੋਣ ‘ਤੇ ਕਿਸਾਨਾਂ ‘ਚ ਰੋਸ/ ਡੀਸੀ ਦਫ਼ਤਰ ਅੱਗੇ ਝੋਨਾ ਖਿਲਾਰਨ ਦਾ ਐਲਾਨ/ ਕਿਸਾਨਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ By admin - November 3, 2026 0 1 Facebook Twitter Pinterest WhatsApp ਤਰਨਤਾਰਨ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਦੇ ਦੋਸ਼ਾਂ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ ਭਿੱਖੀਵਿੰਡ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਐਲਾਨ ਕੀਤਾ ਕਿ ਉਹ ਕੱਲ੍ਹ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਦਫ਼ਤਰ ਅੱਗੇ ਆਪਣੀ ਝੋਨੇ ਦੀ ਫ਼ਸਲ ਖਿਲਾਰ ਕੇ ਰੋਸ ਪ੍ਰਦਰਸ਼ਨ ਕਰਨਗੇ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਦਲਬਾਗ ਸਿੰਘ ਦਰਾਜਕੇ ਨੇ ਦੋਸ਼ ਲਗਾਇਆ ਕਿ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ। ਆਗੂਆਂ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਜਨਰਲ ਸਕੱਤਰ ਦਲਬਾਗ ਸਿੰਘ ਦਰਾਜਕੇ ਨੇ ਕਿਹਾ ਕਿ ਪਹਿਲਾਂ ਤਾਂ ਪੰਜਾਬ ਸਰਕਾਰ ਨੇ ਵੱਡੇ ਵੱਡੇ ਦਾਅਵੇ ਕਰਕੇ ਲੋਕਾਂ ਨੂੰ ਭਰੋਸੇ ਵਿੱਚ ਲੈ ਲਿਆ ਜਿਸ ਤੋਂ ਬਾਅਦ ਲੋਕ ਇਸ ਸਰਕਾਰ ਨੂੰ ਵੋਟਾਂ ਪਾ ਦਿੱਤੀਆਂ ਅਤੇ ਹੁਣ ਇਹੀ ਸਰਕਾਰ ਕਿਸਾਨਾਂ ਮਜ਼ਦੂਰਾਂ ਨੂੰ ਕੁੱਟਣ ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਪੁੱਤਾਂ ਵਾਂਗ ਪਾਲੀ ਹੋਈ ਝੋਨੇ ਦੀ ਫਸਲ ਲੈ ਕੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ਅਤੇ 20% ਅਜੇ ਤੱਕ ਝੋਨੇ ਦੀ ਫਸਲ ਜਿਹੜੀ ਖੇਤਾਂ ਵਿੱਚ ਖਲੋਤੀ ਹੋਈ ਹੈ ਅਤੇ ਸਰਕਾਰ ਨੇ ਪਹਿਲਾਂ ਤੋਂ ਹੀ ਪੋਲਸੀ ਬਣਾ ਕੇ ਇਹ ਖਰੀਦ ਬੰਦ ਕਰ ਦਿੱਤੀ ਤਾਂ ਜੋ ਵੱਡੇ ਪੱਧਰ ਤੇ ਆੜਤੀਏ ਕਿਸਾਨਾਂ ਨੂੰ ਕੱਟ ਲਾ ਕੇ ਉਹਨਾਂ ਤੇ ਵੱਡਾ ਬੋਝ ਪਾ ਸਕਣ। ਉਹਨਾਂ ਕਿਹਾ ਕਿ ਇਸੇ ਰੋਸ ਵਿੱਚ ਉਹ ਕੱਲ ਨੂੰ ਡਿਪਟੀ ਕਮਿਸ਼ਨਰ ਦਫਤਰ ਗਾੜੀ ਆਪਣੀ ਝੋਨੇ ਦੀ ਫਸਲ ਲਿਜਾ ਕੇ ਖਲਾਰਨਗੇ ਅਤੇ ਆਪਣਾ ਰੋਸ ਜਾਹਿਰ ਕਰਨਗੇ।