ਪੰਜਾਬ ਕੋਟਕਪੂਰਾ ‘ਚ PRTC ਬੱਸ ਤੇ ਸਕੂਟਰੀ ਦੀ ਟੱਕਰ/ ਕਾਲਜ ਜਾ ਰਹੀ ਨਰਸਿੰਗ ਵਿਦਿਆਰਥਣ ਗੰਭੀਰ ਜ਼ਖਮੀ/ ਪਿੱਛੋਂ ਆ ਰਹੀ ਬੱਸ ਨੇ ਮਾਰੀ ਟੱਕਰ, ਪੁਲਿਸ ਜਾਂਚ ‘ਚ ਜੁਟੀ By admin - November 4, 2026 0 1 Facebook Twitter Pinterest WhatsApp ਕੋਟਕਪੂਰਾ ਦੇ ਫਰੀਦਕੋਟ ਰੋਡ ‘ਤੇ ਪੀਆਰਟੀਸੀ ਬੱਸ ਅਤੇ ਸਕੂਟਰੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਕੂਟਰੀ ਸਵਾਰ ਨਰਸਿੰਗ ਵਿਦਿਆਰਥਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਜ਼ਖਮੀ ਦੀ ਪਛਾਣ ਜਸ਼ਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਬਾਬਾ ਫਰੀਦ ਨਰਸਿੰਗ ਕਾਲਜ ਵਿੱਚ ਜੀਐਨਐਮ ਦੀ ਪੜ੍ਹਾਈ ਕਰ ਰਹੀ ਹੈ। ਜਾਣਕਾਰੀ ਮੁਤਾਬਕ ਵਿਦਿਆਰਥਣ ਸਵੇਰੇ ਸਕੂਟਰੀ ‘ਤੇ ਕਾਲਜ ਜਾ ਰਹੀ ਸੀ, ਜਦੋਂ ਗਾਂਧੀ ਗਰਲਜ਼ ਕਾਲਜ ਨੇੜੇ ਪਿੱਛੋਂ ਆ ਰਹੀ ਪੀਆਰਟੀਸੀ ਬੱਸ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ, ਜਿੱਥੋਂ ਗੰਭੀਰ ਹਾਲਤ ਕਾਰਨ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਬੱਸ ਅਤੇ ਸਕੂਟਰੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਕੌਰ ਕੋਟਕਪੂਰਾ ਦੇ ਬਾਬਾ ਫਰੀਦ ਨਰਸਿੰਗ ਕਾਲਜ ਵਿਖੇ ਜੀਐਨਐਮ ਦੀ ਪੜ੍ਹਾਈ ਕਰ ਰਹੀ ਹੈ ਅਤੇ ਇਨ੍ਹੀਂ ਦਿਨੀਂ ਪਿੰਡ ਢਾਬ ਗੁਰੂ ਕੀ ਵਿਖੇ ਆਪਣੇ ਮਾਮਾ ਰਣਜੀਤ ਸਿੰਘ ਦੇ ਘਰ ਰਹਿ ਰਹੀ ਸੀ। ਉਹ ਹਰ ਰੋਜ਼ ਸਕੂਟਰੀ ਰਾਹੀਂ ਕਾਲਜ ਆਉਂਦੀ-ਜਾਂਦੀ ਸੀ। ਬੁੱਧਵਾਰ ਸਵੇਰੇ ਵੀ ਉਹ ਸਕੂਟਰੀ ‘ਤੇ ਸਵਾਰ ਹੋ ਕੇ ਕਾਲਜ ਜਾ ਰਹੀ ਸੀ। ਜਦੋਂ ਉਹ ਫਰੀਦਕੋਟ ਰੋਡ ‘ਤੇ ਗਾਂਧੀ ਗਰਲਜ਼ ਕਾਲਜ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੀ ਪੀਆਰਟੀਸੀ ਦੀ ਬੱਸ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਉਹ ਸੜਕ ‘ਤੇ ਡਿੱਗ ਪਈ ਅਤੇ ਕਾਫੀ ਸੱਟਾਂ ਲੱਗੀਆਂ। ਇਸ ਸਬੰਧੀ ਏਐਸਆਈ ਸਲਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਬੱਸ ਅਤੇ ਸਕੂਟਰੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।