ਅਕਾਲੀ ਦਲ ਨੇ ਪੀਸੀਐਸ ਨਤੀਜਿਆਂ ਨੂੰ ਲੈ ਕੇ ਘੇਰੀ ਸਰਕਾਰ/ ਵੱਡੀਆਂ ਖਾਮੀਆਂ ਦੇ ਲਾਏ ਇਲਜ਼ਾਮ/ ਮੁੱਖ ਮੰਤਰੀ ਤੋਂ ਮੰਗਿਆ ਜਵਾਬ

0
2

ਪੰਜਾਬ PCS ਮੇਨਜ਼ 2026 ਦੇ ਨਤੀਜਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ PCS ਮੇਨਜ਼ ਦੇ ਨਤੀਜਿਆਂ ਨੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚਾਰ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੇ ਇੱਕ-ਇੱਕ ਕਮਰੇ ਵਿੱਚੋਂ 10 ਤੋਂ 11 ਉਮੀਦਵਾਰਾਂ ਦੀ ਚੋਣ ਹੋਣ ਦੇ ਦੋਸ਼ ਸਾਹਮਣੇ ਆਏ ਹਨ।  ਉਨ੍ਹਾਂ ਨਤੀਜਿਆਂ ਵਿੱਚ ਗੈਰ-ਹਾਜ਼ਰ ਉਮੀਦਵਾਰਾਂ ਦੇ ਰੋਲ ਨੰਬਰ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ। ਅਕਾਲੀ ਦਲ ਬੁਲਾਰਾ ਕਲੇਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਦੇਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here