ਤਰਨ ਤਾਰਨ ‘ਚ ਝੋਨੇ ਦੀ ਖਰੀਦ ਬੰਦ ਹੋਣ ਤੋਂ ਭੜਕੇ ਕਿਸਾਨ/ ਡੀਸੀ ਦਫ਼ਤਰ ਅੱਗੇ ਝੋਨਾ ਲਿਆ ਕੇ ਕੀਤਾ ਪ੍ਰਦਰਸ਼ਨ

0
1

ਤਰਨ ਤਾਰਨ ਜ਼ਿਲ੍ਹੇ ਵਿੱਚ ਸਮੇਂ ਤੋਂ ਪਹਿਲਾਂ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਝੋਨਾ ਲਿਆ ਕੇ ਆਪਣਾ ਵਿਰੋਧ ਦਰਜ ਕਰਵਾਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਤੋਂ ਪਹਿਲਾਂ ਪਰਚੇਜ਼ ਬੰਦ ਰਹੀ ਤਾਂ ਖੇਤਾਂ ਵਿੱਚ ਖੜ੍ਹਾ ਝੋਨਾ ਖਰਾਬ ਹੋ ਸਕਦਾ ਹੈ, ਜਦਕਿ ਮੰਡੀਆਂ ਵਿੱਚ ਪਹਿਲਾਂ ਹੀ ਕਿਸਾਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਨੇ ਪੰਜਾਬ ਸਰਕਾਰ ‘ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਗਾਏ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰੀ ਖਰੀਦ ਮੁੜ ਸ਼ੁਰੂ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਕਿਸਾਨ ਆਗੂ ਦਿਲਬਾਗ ਸਿੰਘ ਦਰਾਜਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਰੋਲ ਦਿੱਤਾ ਜਾਵੇਗਾ ਅਤੇ ਪਰਚੇਜ ਅਤੇ ਸਰਕਾਰੀ ਖਰੀਦ ਉਦੋਂ ਤੱਕ ਚਾਲੂ ਰਹੇਗੀ ਜਦੋਂ ਤੱਕ ਕਿਸਾਨ ਘਰ ਵਿੱਚ ਬੈਠ ਨਹੀਂ ਜਾਂਦੇ। ਉਹਨਾਂ ਕਿਹਾ ਕਿ ਜਦੋਂ ਸਰਕਾਰ ਸੱਤਾ ਵਿੱਚ ਆਈ ਉਦੋਂ ਤੋਂ ਅਸੀਂ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਉਹਨਾਂ ਕਿਹਾ ਕਿ ਹੁਣ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦਾ ਢਿੱਡ ਭਰਨ ਲਈ ਸਮੇਂ ਤੋਂ ਪਹਿਲਾਂ ਹੀ ਪਰਚੇਸ ਬੰਦ ਕਰਕੇ ਆੜਤੀਆਂ ਨੂੰ ਇੱਕ ਮੌਕਾ ਦੇ ਦਿੱਤਾ ਹੈ ਕਿ ਕਿਸਾਨਾਂ ਦੀ ਵੱਡੀ ਲੁੱਟ ਕਰ ਕੇ ਉਹਨਾਂ ਦਾ ਕੱਟ ਲਾਇਆ ਜਾਵੇ।

LEAVE A REPLY

Please enter your comment!
Please enter your name here