ਪੰਜਾਬ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ/ ਨਾਜਾਇਜ਼ ਹਥਿਆਰ ਦੇ ਨੈੱਟਵਰਕ ਦਾ ਪਰਦਾਫਾਸ਼/ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸੀ ਤਾਰ By admin - November 5, 2026 0 1 Facebook Twitter Pinterest WhatsApp ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਆਈਜੀ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ, ਵੱਖ-ਵੱਖ ਥਾਣਿਆਂ ਦੀ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਤੱਕ ਨਾਜਾਇਜ਼ ਹਥਿਆਰ ਪਹੁੰਚਾਉਣ ਦਾ ਨੈੱਟਵਰਕ ਚਲਾ ਰਹੇ ਸਨ। ਪੁਲਿਸ ਨੇ ਇਸ ਕਾਰਵਾਈ ਨਾਲ ਗੋਲੀਬਾਰੀ ਦੀਆਂ ਕਈ ਘਟਨਾਵਾਂ ਨੂੰ ਸੁਲਝਾਉਂਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਗੰਨਾਂ, 2 ਹੱਥਗੋਲੇ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਘਰਿੰਡਾ, ਬਿਆਸ, ਮਹਿਤਾ, ਲੋਪੋਕੇ ਅਤੇ ਛੇਹਰਟਾ ਥਾਣਿਆਂ ਵਿੱਚ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਛਾਪੇਮਾਰੀ ਜਾਰੀ ਹੈ।