ਪੰਜਾਬ ਫਰੀਦਕੋਟ ਪੁਲਿਸ ਦੀ 4 ਬੱਸ ਸਟੈਂਡਾਂ ’ਤੇ ਤਲਾਸ਼ੀ ਮੁਹਿੰਮ/ ਆਪਰੇਸ਼ਨ ਕਾਸੋ ਤਹਿਤ ਸ਼ੱਕੀ ਵਾਹਨਾਂ ਦੀ ਚੈਕਿੰਗ/ ਡਾਗ ਸਕੁਐਡ ਵੀ ਰਹੀ ਮੌਜੂਦ By admin - November 5, 2026 0 1 Facebook Twitter Pinterest WhatsApp ਫਰੀਦਕੋਟ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐਸਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਕੁੱਲ 4 ਬੱਸ ਸਟੈਂਡਾਂ ’ਤੇ CASO ਮੁਹਿੰਮ ਚਲਾਈ ਗਈ। ਦੁਪਹਿਰ 12 ਵਜੇ ਤੋਂ 2 ਵਜੇ ਤੱਕ ਚੱਲੇ ਇਸ ਆਪ੍ਰੇਸ਼ਨ ਦੌਰਾਨ ਕਰੀਬ 50 ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਡਾਗ ਸਕੁਐਡ ਦੀ ਮਦਦ ਨਾਲ ਬੱਸ ਅੱਡਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮੁਹਿੰਮ ਦਾ ਮਕਸਦ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਜਨਤਕ ਥਾਵਾਂ ’ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਹ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ (CASO) ਦੁਪਹਿਰ 12:00 ਵਜੇ ਤੋਂ 02:00 ਵਜੇ ਤੱਕ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਕੁੱਲ 04 ਬੱਸ ਸਟੈਂਡਾਂ ’ਤੇ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਦੌਰਾਨ ਮੁੱਖ ਅਫ਼ਸਰ ਥਾਣਿਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਐਂਟੀ-ਸਾਬੋਟਾਜ਼ ਟੀਮ ਅਤੇ ਡਾਗ ਸਕੁਐਡ ਦੀ ਸਹਾਇਤਾ ਨਾਲ ਬੱਸ ਸਟੈਂਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਪਰਾਧਿਕ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ ਵੀ ਇਸੇ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮੁੱਖ ਉਦੇਸ਼ ਜਨਤਕ ਥਾਵਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਕਰੀਬ 50 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਪੁਲਿਸ ਟੀਮਾਂ ਵੱਲੋਂ ਬੱਸ ਸਟੈਂਡਾਂ ’ਤੇ ਮੌਜੂਦ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਬੱਸ ਸਟੈਂਡਾਂ ਦੀਆਂ ਪਾਰਕਿੰਗਾਂ ਅਤੇ ਆਲੇ-ਦੁਆਲੇ ਖੜ੍ਹੇ ਵਾਹਨਾਂ ਦੀ ਵਹੀਕਲ ਐਪ ਦੀ ਮਦਦ ਨਾਲ ਜਾਂਚ ਕੀਤੀ ਗਈ, ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧਿਕ ਤੱਤ ਦੀ ਪਛਾਣ ਕੀਤੀ ਜਾ ਸਕੇ।