ਫਰੀਦਕੋਟ ਦੇ ਪਿੰਡ ਹਰੀਨੌਂ ਤੇ ਖਾਰਾ ਪਹੁੰਚੇ ਸਪੀਕਰ ਸੰਧਵਾਂ/ ਲਾਲ ਲਕੀਰ ਅੰਦਰ ਰਹਿਣ ਵਾਲਿਆਂ ਨੂੰ ਵੰਡੇ ਦਸਤਾਵੇਜ਼

0
1

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਹਰੀ ਨੌਂ ਅਤੇ ਖਾਰਾ ਵਿਖੇ ਪਹੁੰਚ ਕੇ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਲੋਕਾਂ ਦੀ ਇਹ ਮੰਗ ਸੀ ਕਿ ਉਨ੍ਹਾਂ ਨੂੰ ਆਪਣੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਮਿਲਣ, ਜੋ ਹੁਣ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਰਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚਾਉਣਾ ਹੈ। ਇਸ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਨਵੀਂ ਬਣਾਈ ਸੱਥ ਦਾ ਉਦਘਾਟਨ ਵੀ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣ ਨਾਲ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਰਹੀ ਹੈ। ਇਸ ਨਾਲ ਲੋਕਾਂ ਨੂੰ ਜਾਇਦਾਦ ਸਬੰਧੀ ਦਸਤਾਵੇਜ਼ੀ ਹੱਕ ਮਿਲਣ ਦੇ ਨਾਲ-ਨਾਲ ਭਵਿੱਖ ਵਿੱਚ ਵੀ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਰਕਾਰੀ ਸਹੂਲਤਾਂ ਦਾ ਲਾਭ ਆਖ਼ਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਜਿਸ ਨੇ ਅੱਜ ਲੋਕਾਂ ਨੂੰ ਇਹ ਹੱਕ ਦੇ ਦਿੱਤੇ ਕੇ ਜਿੱਥੇ ਉਹ ਰਹਿੰਦੇ ਆ ਰਹੇ ਹਨ ਉਥੋਂ ਦੇ ਮਾਲਕ ਬਣ ਲੱਖਾਂ ਰੁਪਏ ਦੀ ਜਾਇਦਾਦ ਦੇ ਮਾਲਕੀ ਹੱਕ ਰੱਖਦੇ ਹਨ।

LEAVE A REPLY

Please enter your comment!
Please enter your name here