ਰਦਾਸਪੁਰ ਪੁਲਿਸ ਵੱਲੋਂ ਹਥਿਆਰ ਤਸਕਰੀ ਨੈੱਟਵਰਕ ਬੇਪਰਦ/ ਡਰੋਨ ਰਾਹੀਂ ਪਾਕਿਸਤਾਨ ਤੋਂ ਆਏ ਹਥਿਆਰਾਂ ਦੀ ਖੇਪ ਬਰਾਮਦ/ ਗਲੋਕ ਪਿਸਤੌਲ ਤੇ 7 ਮੈਗਜ਼ੀਨਾਂ ਸਮੇਤ 2 ਨੌਜਵਾਨ ਗ੍ਰਿਫ਼ਤਾਰ

0
1

ਡੇਰਾ ਬਾਬਾ ਨਾਨਕ ਪੁਲਿਸ ਨੇ ਬੀਐਸਐਫ ਦੀ ਮਦਦ ਨਾਲ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸਰਹੱਦੀ ਇਲਾਕੇ ਵਿੱਚ ਕੀਤੀ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਇੱਕ ਗਲੋਕ ਪਿਸਤੌਲ ਅਤੇ 7 ਮੈਗਜ਼ੀਨਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਇਹ ਹਥਿਆਰ ਪਾਕਿਸਤਾਨ ਵਿੱਚ ਬੈਠੇ ਇਮਰਾਨ ਖਾਨ ਨਾਮਕ ਵਿਅਕਤੀ ਵੱਲੋਂ ਡਰੋਨ ਰਾਹੀਂ ਭੇਜੇ ਗਏ ਸਨ। ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਰਾਹੁਲਪ੍ਰੀਤ ਸਿੰਘ ਵਾਸੀ ਧਾਰੀਵਾਲ ਸੋਹੀਆਂ ਅਤੇ ਰਵੀ ਰਾਜਪੂਤ ਵਾਸੀ ਅਭੇਪੁਰ, ਪੰਚਕੂਲਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪਾਕਿਸਤਾਨ ਤੋਂ ਭੇਜੀ ਗਈ ਲੋਕੇਸ਼ਨ ਦੇ ਆਧਾਰ ‘ਤੇ ਹਥਿਆਰਾਂ ਦੀ ਖੇਪ ਲੈਣ ਪਹੁੰਚੇ ਸਨ। ਪੁਲਿਸ ਨੇ ਆਰਮਜ਼ ਐਕਟ ਅਤੇ ਵਾਇਰਲੈੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ 22 ਰਾਜਪੂਤ ਆਰਮੀ ਦੇ ਕਮਾਂਡਰ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ। ਕਿ ਫੌਜ ਦੇ ਜਵਾਨਾਂ ਨੇ ਇਲਾਕੇ ਵਿੱਚ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ। ਪੁਲਿਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਗਲੋਕ ਪਿਸਤੌਲ ਅਤੇ ਸੱਤ ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ।ਕਿ ਉਕਤ ਹਥਿਆਰ ਪਾਕਿਸਤਾਨ ਵਿੱਚ ਬੈਠੇ ਇਮਰਾਨ ਖਾਨ ਨਾਮਕ ਵਿਅਕਤੀ ਵੱਲੋਂ ਡਰੋਨ ਰਾਹੀਂ ਭੇਜੇ ਗਏ ਸਨ।
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਵਿਅਕਤੀ ਵੱਲੋਂ ਭੇਜੀ ਗਈ ਲੋਕੇਸ਼ਨ ਦੇ ਆਧਾਰ ’ਤੇ ਦੋਵੇਂ ਨੌਜਵਾਨ ਹਥਿਆਰਾਂ ਦੀ ਖੇਪ ਚੁੱਕਣ ਲਈ ਡੇਰਾ ਬਾਬਾ ਨਾਨਕ ਦੇ ਖੇਤਾਂ ਵਿੱਚ ਪਹੁੰਚੇ ਸਨ।ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 25 ਆਰਮਜ਼ ਐਕਟ ਅਤੇ ਧਾਰਾਵਾਂ 26, 27 ਤੇ 28 ਵਾਇਰਲੈੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਇਸ ਗੱਲ ਦਾ ਪਤਾ ਲਗਾਇਆ ਜਾ ਸਕੇ ਕਿ ਇਸ ਹਥਿਆਰਾਂ ਦੀ ਖੇਪ ਪਿੱਛੇ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ ।ਅਤੇ ਕੀ ਮੁਲਜ਼ਮ ਪਹਿਲਾਂ ਵੀ ਕਿਸੇ ਅਜਿਹੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here