ਦੀਨਾਨਗਰ ‘ਚ ਆਮ ਆਦਮੀ ਪਾਰਟੀ ਦੀ ਚੋਣ ਮੀਟਿੰਗ/ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕੀਤਾ ਸੰਬੋਧਨ/ 2027 ’ਚ ਮੁੜ ਸਰਕਾਰ ਬਣਨ ਦਾ ਦਾਅਵਾ

0
2

 

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਾਰਟੀ ਅਹੁਦੇਦਾਰਾਂ, ਸਰਪੰਚਾਂ, ਪੰਚਾਂ ਅਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਪਾਰਟੀ ਦਫ਼ਤਰ ਅੱਬਲਖੈਰ ਵਿਖੇ ਹੋਈ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ 2027 ਦੀਆਂ ਚੋਣਾਂ ਦੀ ਰਣਨੀਤੀ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਦਾਅਵਾ ਕੀਤਾ ਕਿ ਦੀਨਾਨਗਰ ਹਲਕੇ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ਹੈ ਅਤੇ ਵਰਕਰਾਂ ਦੀ ਇਕਜੁੱਟਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਵਰਕਰਾਂ ਨੂੰ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਣ ਅਤੇ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਇੱਕ ਵਿਅਕਤੀ ਦੀ ਪਾਰਟੀ ਨਹੀਂ, ਸਗੋਂ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦੀ ਮਿਹਨਤ ਨਾਲ ਅੱਗੇ ਵਧਣ ਵਾਲੀ ਪਾਰਟੀ ਹੈ। ਦੀਨਾਨਗਰ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਚੱਟਾਨ ਵਾਂਗ ਮਜ਼ਬੂਤ ਹੈ।ਅਤੇ ਵਰਕਰਾਂ ਦੀ ਇਕਜੁੱਟਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਵਿਰੋਧੀ ਪਾਰਟੀਆਂ ਭਾਵੇਂ ਜਿੰਨੀਆਂ ਮਰਜ਼ੀ ਕੋਸ਼ਿਸ਼ਾਂ ਕਰ ਲੈਣ, ਪਰ ਪਾਰਟੀ ਵਰਕਰਾਂ ਦੀ ਏਕਤਾ ਅਤੇ ਮਿਹਨਤ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵਰਕਰ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਨਗੇ ਅਤੇ ਵਿਰੋਧੀਆਂ ਦੇ ਭੁਲੇਖੇ ਦੂਰ ਕਰ ਦੇਣਗੇ।
ਸ਼ਮਸ਼ੇਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੀਨਾਨਗਰ ਹਲਕੇ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਸਿੱਖਿਆ, ਸਿਹਤ ਅਤੇ ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਕਰਵਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।

LEAVE A REPLY

Please enter your comment!
Please enter your name here