ਪੰਜਾਬ ਜਲੰਧਰ ਦੇ ਵਰਕਸ਼ਾਪ ਚੌਕ ‘ਤੇ ਦਰਦਨਾਕ ਹਾਦਸਾ/ ਟਰੱਕ ਹੇਠਾਂ ਆਉਣ ਨਾਲ ਬਜ਼ੁਰਗ ਦੀ ਮੌਤ/ ਟਰੱਕ ਛੱਡ ਕੇ ਡਰਾਈਵਰ ਫਰਾਰ, ਪੁਲਿਸ ਕਰ ਰਹੀ ਜਾਂਚ By admin - November 7, 2026 0 2 Facebook Twitter Pinterest WhatsApp ਜਲੰਧਰ ਦੇ ਵਿਅਸਤ ਵਰਕਸ਼ਾਪ ਚੌਕ ਤੋਂ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਕੰਮ ‘ਤੇ ਸਾਈਕਲ ਰਾਹੀਂ ਜਾ ਰਹੇ ਇੱਕ ਬਜ਼ੁਰਗ ਵਿਅਕਤੀ ਨੂੰ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਜ਼ੁਰਗ ਟਰੱਕ ਦੇ ਪਹੀਆਂ ਹੇਠਾਂ ਆ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਚਸ਼ਮਦੀਦ ਰਾਜਿੰਦਰ ਬਾਬਾ ਮੁਤਾਬਕ ਹਾਦਸੇ ਤੋਂ ਤੁਰੰਤ ਬਾਅਦ ਬਜ਼ੁਰਗ ਵਿਅਕਤੀ ਸਾਹ ਲੈ ਰਿਹਾ ਸੀ। ਲੋਕਾਂ ਨੇ ਐਂਬੂਲੈਂਸ ਅਤੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਪਹੁੰਚਾਇਆ ਗਿਆ। ਇਸੇ ਦੌਰਾਨ ਐਮਰਜੈਂਸੀ ਸੇਵਾਵਾਂ ਵਿੱਚ ਦੇਰੀ ਨੂੰ ਲੈ ਕੇ ਲੋਕਾਂ ਵਿੱਚ ਰੋਸ ਦੇਖਣ ਨੂੰ ਮਿਲਿਆ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਫਰਾਰ ਟਰੱਕ ਡਰਾਈਵਰ ਦੀ ਭਾਲ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਟਰੱਕ ਛੱਡ ਕੇ ਭੱਜ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੂੰ ਇਲਾਕੇ ਤੋਂ ਬਾਹਰ ਨਿਕਲਣ ਵਿੱਚ ਮੁਸ਼ਕਲ ਆਈ, ਜਿਸ ਕਾਰਨ ਟ੍ਰੈਫਿਕ ਜਾਮ ਹੋ ਗਿਆ। ਜਾਣਕਾਰੀ ਅਨੁਸਾਰ, ਬਜ਼ੁਰਗ ਵਿਅਕਤੀ ਸਵੇਰੇ ਆਮ ਵਾਂਗ ਕੰਮ ਲਈ ਆਪਣੀ ਸਾਈਕਲ ‘ਤੇ ਨਿਕਲਿਆ ਸੀ। ਜਿਵੇਂ ਹੀ ਉਹ ਵਰਕਸ਼ਾਪ ਚੌਕ ਦੇ ਨੇੜੇ ਪਹੁੰਚਿਆ, ਉਸਨੂੰ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਮੌਕੇ ਤੇ ਮੌਜੂਦ ਲੋਕਾਂ ਨੇ 108 ਐਂਬੂਲੈਂਸ ਦੇ ਨਾਲ-ਨਾਲ ਪੁਲਿਸ ਹੈਲਪਲਾਈਨ 100 ਅਤੇ 112 ਨੂੰ ਫੋਨ ਕਰਕੇ ਉਸਨੂੰ ਹਸਪਤਾਲ ਪਹੁੰਚਾਇਆ, ਪਰ ਐਮਰਜੈਂਸੀ ਸੇਵਾਵਾਂ ਵਿੱਚ ਦੇਰੀ ਕਾਰਨ ਰੋਸ ਵੀ ਵੇਖਣ ਨੂੰ ਮਿਲਿਆ। ਪ੍ਰਤੱਖਦਰਸੀਆਂ ਮੁਤਾਬਕ ਜੇਕਰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਜਾਂਦੀ, ਤਾਂ ਬਜ਼ੁਰਗ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਸੀ। ਮ੍ਰਿਤਕ ਕੋਲੋਂ ਕੋਈ ਪਛਾਣ ਪੱਤਰ ਜਾਂ ਮੋਬਾਈਲ ਫੋਨ ਬਰਾਮਦ ਨਹੀਂ ਹੋਇਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।