ਬਠਿੰਡਾ ’ਚ ਨੌਜਵਾਨ ਦਾ ਭੇਦਭਰੀ ਹਾਲਤ ’ਚ ਕਤਲ/ ਪਥਰਾਲਾ ਨੇੜੇ ਖੇਤ ’ਚ ਪਈ ਮਿਲੀ ਲਾਸ਼/ ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਤੇ ਜਾਂਚ ਕੀਤੀ ਸ਼ੁਰੂ

0
1

 

ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਨੇੜੇ ਇੱਕ ਖੇਤ ਵਿੱਚੋਂ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਡੱਬਵਾਲੀ ਇਲਾਕੇ ਦੇ ਪਿੰਡ ਮਸੀਤਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁੱਢਲੀ ਜਾਂਚ ਮੁਤਾਬਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਫੋਰੈਂਸਿਕ ਟੀਮ ਦੀ ਮਦਦ ਨਾਲ ਜ਼ਰੂਰੀ ਸਬੂਤ ਇਕੱਠੇ ਕੀਤੇ ਗਏ। ਮ੍ਰਿਤਕ ਦੇ ਵਾਰਿਸਾਂ ਨੇ ਪੁਰਾਣੇ ਪਰਿਵਾਰਕ ਵਿਵਾਦ ਦੇ ਚਲਦਿਆਂ ਕਤਲ ਦੀ ਸ਼ੰਕਾ ਜਾਹਰ ਕੀਤੀ ਹੈ। ਪੁਲਿਸ ਨੇ ਸ਼ੱਕੀਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਦਿਹਾਤੀ ਪਰਵਿੰਦਰ ਸਿੰਘ ਦੇ ਅਨੁਸਾਰ, ਮੁੱਢਲੀ ਜਾਂਚ ਵਿੱਚ ਕਤਲ ਦੇ ਪਿੱਛੇ ਪੁਰਾਣੀ ਪਰਿਵਾਰਕ ਝਗੜੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਵੀ ਝਗੜੇ ਹੋਏ ਸਨ ਅਤੇ ਇਸ ਸਬੰਧੀ ਕੇਸ ਦਰਜ ਕੀਤੇ ਗਏ ਸਨ। ਪੁਲਿਸ ਮੁਤਾਬਕ ਸ਼ੱਕੀ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਆਈਏ ਅਤੇ ਸਥਾਨਕ ਪੁਲਿਸ ਸਟੇਸ਼ਨ ਤੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ, ਮਾਮਲੇ ਵਿੱਚ ਅੱਗੇ ਦੀ ਕਾਨੂੰਨੀ ਕਾਰਵਾਈ ਪੁਲਿਸ ਜਾਂਚ, ਐਫਆਈਆਰ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਕੀਤੀ ਜਾਵੇਗੀ।

LEAVE A REPLY

Please enter your comment!
Please enter your name here