ਪੰਜਾਬ ਅਜਨਾਲਾ ਦੇ ਬਾਜ਼ਾਰਾਂ ਦਾ ਵਿਧਾਇਕ ਧਾਲੀਵਾਲ ਵੱਲੋਂ ਦੌਰਾ/ ਪਟਾਕਿਆਂ ਦੀਆਂ ਦੁਕਾਨਾਂ ਦੀ ਕੀਤੀ ਵਿਸ਼ੇਸ਼ ਚੈਕਿੰਗ/ ਪੁਲਿਸ ਅਧਿਕਾਰੀਆਂ ਸਮੇਤ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ By admin - November 7, 2026 0 2 Facebook Twitter Pinterest WhatsApp ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀਆਂ ਦੁਕਾਨਾਂ ‘ਤੇ ਸੁਰੱਖਿਆ ਪ੍ਰਬੰਧਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕਾ ਅਜਨਾਲਾ ਸ਼ਹਿਰ ਦਾ ਦੌਰਾ ਕਰ ਕੇ ਪਟਾਕਿਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਅਜਨਾਲਾ ਦੇ ਡੀਐੱਸਪੀ ਅਤੇ ਐੱਸਐੱਚਓ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਵਿਧਾਇਕ ਨੇ ਦੁਕਾਨਦਾਰਾਂ ਨੂੰ ਪਟਾਕਿਆਂ ਦੀ ਵਿਕਰੀ ਅਤੇ ਸਟਾਕ ਸਬੰਧੀ ਤੈਅ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੀਵਾਲੀ ਦੇ ਦਿਨਾਂ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਦਾ ਖ਼ਤਰਾ ਵਧ ਜਾਂਦਾ ਹੈ, ਜਿਸ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਲਈ ਦੁਕਾਨਦਾਰਾਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ।