ਪੰਜਾਬ ਹੁਸ਼ਿਆਰਪੁਰ ’ਚ BSNL ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ/ ਤੀਜੀ ਪੇਅ ਕਮਿਸ਼ਨ ਅਨੁਸਾਰ ਤਨਖਾਹਾਂ ਦੀ ਮੰਗ/ ਅਫੋਰਡੇਬਿਲਟੀ ਕਲਾਜ਼ ਰੱਦ ਕਰਨ ਖਿਲਾਫ ਚੁੱਕੀ ਆਵਾਜ਼ By admin - November 7, 2026 0 1 Facebook Twitter Pinterest WhatsApp ਬੀ.ਐੱਸ.ਐੱਨ.ਐੱਲ. ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਆਲ ਯੂਨੀਅਨਜ਼ ਐਂਡ ਐਸੋਸੀਏਸ਼ਨਜ਼ ਆਫ਼ ਬੀ.ਐੱਸ.ਐੱਨ.ਐੱਲ. ਦੇ ਸੱਦੇ ‘ਤੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਬੀ.ਐੱਸ.ਐੱਨ.ਐੱਲ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੂਰਸੰਚਾਰ ਵਿਭਾਗ ਅਤੇ ਬੀ.ਐੱਸ.ਐੱਨ.ਐੱਲ. ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੀਜੀ ਤਨਖ਼ਾਹ ਸੋਧ ਲਾਗੂ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਜਤਾਈ। ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ 1 ਜਨਵਰੀ 2017 ਤੋਂ ਲਟਕ ਰਹੀ ਤੀਜੀ ਪੇਅ ਰਿਵੀਜ਼ਨ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਖੌਤੀ ਅਫੋਰਡੇਬਿਲਟੀ ਕਲਾਜ਼ ਨੂੰ ਤੁਰੰਤ ਰੱਦ ਕਰਨ ਦੀ ਮੰਗ ਵੀ ਚੁੱਕੀ। ਆਗੂਆਂ ਦਾ ਕਹਿਣਾ ਸੀ ਕਿ ਬੀ.ਐੱਸ.ਐੱਨ.ਐੱਲ. ਸਿਰਫ਼ ਮੁਨਾਫ਼ਾ ਕਮਾਉਣ ਵਾਲੀ ਕੰਪਨੀ ਨਹੀਂ, ਸਗੋਂ ਦੇਸ਼ ਦੀ ਇੱਕ ਅਹਿਮ ਜਨਤਕ ਸੇਵਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਕੁਦਰਤੀ ਆਫ਼ਤਾਂ ਦੌਰਾਨ ਵੀ ਬੀ.ਐੱਸ.ਐੱਨ.ਐੱਲ. ਦੇ ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸੰਚਾਰ ਸੇਵਾਵਾਂ ਜਾਰੀ ਰੱਖੀਆਂ। ਮੁਲਾਜ਼ਮਾਂ ਨੇ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗਾਂ ਜਲਦ ਪੂਰੀਆਂ ਕਰਨ ਦੀ ਅਪੀਲ ਕੀਤੀ।