ਬਠਿੰਡਾ ਦੇ ਬੈਂਕ ’ਚ ਨਾਬਾਲਿਗ ਚੋਰ ਦਾ ਕਾਰਨਾਮਾ/ ਸਖਸ਼ ਦੀ ਜੇਬ ’ਚ 50 ਹਜ਼ਾਰ ਕੱਢ ਕੇ ਫਰਾਰ/ ਘਟਨਾ ਸੀਸੀਟੀਵੀ ਚ ਕੈਦ, ਪੁਲਿਸ ਕਰ ਰਹੀ ਜਾਂਚ

0
1

ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਚੋਰੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਨੈਸ਼ਨਲ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਆਏ ਇੱਕ ਵਿਅਕਤੀ ਦੀ ਜੇਬ ਵਿੱਚੋਂ ਨਾਬਾਲਗ ਲੜਕਾ 50 ਹਜ਼ਾਰ ਰੁਪਏ ਚੋਰੀ ਕਰਕੇ ਫ਼ਰਾਰ ਹੋ ਗਿਆ। ਚੋਰੀ ਦੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਮੁਤਾਬਕ, ਪੰਕਜ ਗੋਇਲ ਨਾਮ ਦਾ ਵਿਅਕਤੀ ਬੈਂਕ ਵਿੱਚ ਪੈਸੇ ਜਮ੍ਹਾਂ ਕਰਵਾਉਣ ਆਇਆ ਸੀ, ਜਿੱਥੇ ਇਕ ਨਾਬਾਲਿਗ ਚੋਰ ਉਸ ਦੀ ਜੇਬ ਵਿਚੋਂ 50 ਹਜ਼ਾਰ ਕੱਢ ਕੇ ਫਰਾਰ ਹੋ ਗਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਇੱਕ ਨਾਬਾਲਗ ਲੜਕਾ ਪੰਕੇਜ ਗੋਇਲ ਦੇ ਪਿੱਛੇ ਆ ਕੇ ਖੜ੍ਹਾ ਹੋ ਗਿਆ ਅਤੇ ਜੇਬ ਵਿੱਚੋਂ ਪੈਸੇ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਪਹਿਲੀ ਵਾਰ ਉਹ ਕਾਮਯਾਬ ਨਹੀਂ ਹੋ ਸਕਿਆ। ਇਸ ਤੋਂ ਬਾਅਦ ਜਦੋਂ ਪੰਕਜ ਗੋਇਲ ਦੂਜੇ ਕਾਊਂਟਰ ਵੱਲ ਗਿਆ ਤਾਂ ਨਾਬਾਲਗ ਨੇ ਮੁੜ ਉਸ ਦਾ ਪਿੱਛਾ ਕੀਤਾ ਅਤੇ ਭੀੜ ਦਾ ਫਾਇਦਾ ਚੁੱਕਦਿਆਂ ਜੇਬ ਵਿੱਚੋਂ 50 ਹਜ਼ਾਰ ਰੁਪਏ ਦੀ ਗੱਡੀ ਕੱਢ ਲਈ।
ਪੈਸੇ ਜਮ੍ਹਾਂ ਕਰਵਾਉਣ ਸਮੇਂ ਜਦੋਂ ਪੀੜਤ ਨੇ ਜੇਬ ਵਿੱਚ ਹੱਥ ਪਾਇਆ ਤਾਂ ਉਸ ਦੇ ਪੈਸੇ ਗਾਇਬ ਸਨ। ਬੈਂਕ ਪ੍ਰਬੰਧਕਾਂ ਦੀ ਮਦਦ ਨਾਲ ਸੀਸੀਟੀਵੀ ਫੁਟੇਜ ਚੈੱਕ ਕੀਤੀ ਗਈ ਤਾਂ ਚੋਰੀ ਦੀ ਸਾਰੀ ਘਟਨਾ ਸਾਹਮਣੇ ਆ ਗਈ। ਉੱਧਰ, ਰਾਮਪੁਰਾ ਸਿਟੀ ਪੁਲਿਸ ਨੇ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਨਾਬਾਲਗ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here