ਪੰਜਾਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਦੀਆਂ ਰੌਣਕਾਂ/ ਲੱਖਾਂ ਦੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ/ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਭਰੀ ਹਾਜ਼ਰੀ By admin - November 9, 2026 0 2 Facebook Twitter Pinterest WhatsApp ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਉੱਥੇ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅੰਮ੍ਰਿਤ ਵੇਲੇ ਤੋਂ ਹੀ ਪਵਿੱਤਰ ਅੰਮ੍ਰਿਤ ਸਰੋਵਰ ‘ਚ ਇਸ਼ਨਾਨ ਕਰਨ ਤੇ ਗੁਰੂ ਘਰ ਦੇ ਦਰਸ਼ਨ-ਦੀਦਾਰ ਕਰਨ ਲਈ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਇਸ ਮੌਕੇ ਸੰਗਤ ਵੱਲੋਂ ਰਵਾਇਤੀ ਤੇ ਸ਼ਾਨਦਾਰ ਆਤਿਸ਼ਬਾਜ਼ੀ ਵੀ ਆਨੰਦ ਮਾਣਿਆ। ਵੱਡੀ ਗਿਣਤੀ ਸੰਗਤ ਦੀ ਆਮਦ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸੁਰੱਖਿਆ, ਲੰਗਰ ਤੇ ਰਿਹਾਇਸ਼ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ।