ਤਲਵੰਡੀ ਸਾਬੋ ਦੇ ਵਿਸ਼ਵਕਰਮਾ ਭਵਨ ਵਿਖੇ ਸਮਾਗਮ/ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ/ ਮਿਸਤਰੀ ਭਾਈਚਾਰੇ ਨੇ ਭਰੀ ਹਾਜ਼ਰੀ

0
1

ਇਤਿਹਾਸਕ ਸ਼ਹਿਰ ਤਲਵੰਡੀ ਸਾਬੋ ਵਿਖੇ ਭਗਵਾਨ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਿਸਤਰੀ ਭਾਈਚਾਰੇ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਿਸਤਰੀ ਭਾਈਚਾਰੇ ਦੇ ਲੋਕਾਂ ਨੇ ਆਪਣੀਆਂ ਦੁਕਾਨਾਂ ’ਤੇ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਿਸਤਰੀ ਭਾਈਚਾਰੇ ਅਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਸ਼ਮੂਲੀਅਤ ਕੀਤੀ।
ਸਮਾਗਮ ਵਿੱਚ ਹਲਕਾ ਵਿਧਾਇਕ ਤੇ ਚੀਫ ਬਿਪ ਪ੍ਰੋਫੈਸਰ ਬਲਜਿੰਦਰ ਕੌਰ ਦੀ ਟੀਮ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਵਿਸ਼ਕਰਮਾ ਕਮੇਟੀ ਦੇ ਪ੍ਰਧਾਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਮੁੱਚੇ ਮਿਸਤਰੀ ਭਾਈਚਾਰੇ ਨੂੰ ਲਗਨ ਨਾਲ ਆਪਣੇ ਪੁਰਖਿਆਂ ਦੀ ਯਾਦ ਰੱਖਣੀ ਚਾਹੀਦੀ ਹੈ। ਤੇ ਜਿਸ ਨੂੰ ਲੈ ਕੇ ਅੱਜ ਅਸੀਂ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ ਹੈ ਤੇ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੇਹਲੇ ਰਹਿਣ ਦੀ ਬਜਾਏ ਕੰਮ ਤੇ ਲੱਗਣ ਤਾਂ ਕਿ ਨਸ਼ੇ ਦੀਆਂ ਭੈੜੀਆਂ ਅਲਾਮਤਾਂ ਤੋਂ ਬਚਿਆ ਜਾ ਸਕੇ

LEAVE A REPLY

Please enter your comment!
Please enter your name here