ਪੰਜਾਬ ਜਲੰਧਰ ’ਚ ਦੀਵਾਲੀ ਦੀ ਰਾਤ ਘਰ ਨੂੰ ਲੱਗੀ ਅੱਗ/ ਅਧਰੰਗ ਪੀੜਤ ਸਖਸ਼ ਦੀ ਸੜਨ ਕਾਰਨ ਮੌਤ/ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸਮਾਨ ਵੀ ਸੜ ਕੇ ਸੁਆਹ By admin - November 9, 2026 0 2 Facebook Twitter Pinterest WhatsApp ਜਲੰਧਰ ਦੇ ਨਿਜ਼ਾਮਤ ਨਗਰ ਵਿੱਚ ਦੀਵਾਲੀ ਦੀ ਰਾਤ ਅਚਾਨਕ ਲੱਗੀ ਅੱਗ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਚੰਨਾ ਢੋਲ ਵਾਲਾ ਵਜੋਂ ਹੋਈ ਹੈ ਜੋ ਅਧਰੰਗ ਕਾਰਨ ਤੁਰਨ-ਫਿਰਨ ਤੋਂ ਅਸਮਰੱਥ ਸੀ, ਜਿਸ ਕਾਰਨ ਅੱਗ ਲੱਗਣ ਸਮੇਂ ਉਹ ਘਰ ਤੋਂ ਬਾਹਰ ਨਹੀਂ ਨਿਕਲ ਸਕਿਆ। ਮੌਕੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ ਇਕ ਇਕ ਵਿਅਕਤੀ ਦੀ ਮੌਤ ਤੋਂ ਇਲਾਵਾ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਮੌਕੇ ਪਹੁੰਚੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਕੇ ਹਰ ਸੰਭਵ ਮਦਦ ਭਰੋਸਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਬਾਅਦ ਵਿੱਚ ਉਹ ਪਰਿਵਾਰ ਨੂੰ ਮਿਲੇ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਲੱਗਣ ਸਮੇਂ ਚਾਨਾ ਢੋਲਵਾਲਾ ਆਪਣੇ ਘਰ ਵਿੱਚ ਮੌਜੂਦ ਸੀ ਅਤੇ ਅਧਰੰਗੀ ਸੀ, ਬਚ ਨਹੀਂ ਸਕਿਆ। ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਦੀ ਧੀ ਅਤੇ ਜਵਾਈ ਘਰ ਵਿੱਚ ਮੌਜੂਦ ਸਨ, ਪਰ ਉਹ ਉਸ ਸਮੇਂ ਬਾਹਰ ਸਨ। ਪਟਾਕਿਆਂ ਦੀ ਆਵਾਜ਼ ਕਾਰਨ ਕਿਸੇ ਨੂੰ ਅੱਗ ਲੱਗਣ ਦਾ ਪਤਾ ਨਹੀਂ ਲੱਗਾ। ਜਦੋਂ ਆਸ-ਪਾਸ ਦੇ ਲੋਕਾਂ ਨੇ ਧੂੰਏਂ ਅਤੇ ਅੱਗ ਦੀਆਂ ਲਪਟਾਂ ਵੇਖੀਆਂ ਤਾਂ ਉਨ੍ਹਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ, ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਅਤੇ ਘਰ ਦਾ ਸਾਰਾ ਸਾਮਾਨ ਸੜ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਲਈ ਮੁਆਵਜ਼ਾ ਦੇਣ ਲਈ ਜਲੰਧਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨਾਲ ਗੱਲ ਕਰਨਗੇ। ਅੱਗ ਦੌਰਾਨ ਵਿਅਕਤੀ ਦੀ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।