ਪੰਜਾਬ PCS ਪ੍ਰੀਖਿਆ ‘ਤੇ ਸਿਆਸਤ ਗਰਮਾਈ/ ਭਾਜਪਾ ਆਗੂ ਤਰੁਣ ਚੁੰਘ ਨੇ ਮੰਗੀ CBI ਜਾਂਚ/ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ

0
1

ਪੰਜਾਬ ਪੀ.ਸੀ.ਐੱਸ. ਪ੍ਰੀਖਿਆ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਭਾਜਪਾ ਆਗੂ ਤਰੁਣ ਚੁੰਘ ਨੇ ਪ੍ਰੀਖਿਆ ਦੀ ਨਿਰਪੱਖਤਾ ‘ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ਤਰੁਣ ਚੁੰਘ ਨੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨਾਲ ਮੁਲਾਕਾਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਗ੍ਰਹਿ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਸੀਬੀਆਈ ਜਾਂਚ ਮੰਗੀ ਹੈ। ਤਰੁਣ ਚੁੰਘ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੀ ਇਹ ਮੰਗ ਕੇਂਦਰੀ ਗ੍ਰਹਿ ਮੰਤਰੀ ਅੱਗੇ ਵੀ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ‘ਤੇ ਸਿੱਖਿਆ ਪ੍ਰਣਾਲੀ ਨੂੰ ਬਰਬਾਦ ਕਰਨ ਦੇ ਦੋਸ਼ ਲਗਾਏ ਹਨ।

LEAVE A REPLY

Please enter your comment!
Please enter your name here