ਪੰਜਾਬ ਮੋਗਾ ਦੇ ਬਾਘਾਪੁਰਾਣਾ ’ਚ ਦੀਵਾਲੀ ਦੀ ਸ਼ਾਮ ਚੱਲੀਆਂ ਗੋਲੀਆਂ/ ਦੋ ਧੜਿਆਂ ਦੀ ਰੰਜਿਸ਼ ’ਚ 7 ਤੋਂ 8 ਰਾਊਂਡ ਫਾਇਰਿੰਗ/ ਘਰ ਦੀ ਛੱਤ ’ਤੇ ਖੜ੍ਹਾ 35 ਸਾਲਾ ਜਗਜੀਤ ਸਿੰਘ ਜ਼ਖ਼ਮੀ By admin - November 9, 2026 0 1 Facebook Twitter Pinterest WhatsApp ਮੋਗਾ ਦੇ ਬਾਘਾਪੁਰਾਣਾ ਵਿੱਚ ਦੀਵਾਲੀ ਦੀ ਸ਼ਾਮ ਗੋਲੀਆਂ ਦੀ ਗੂੰਜ ਨਾਲ ਦਹਿਸ਼ਤ ਫੈਲ ਗਈ। ਇੱਥੋਂ ਦੇ ਬਸਤੀ ਇਲਾਕੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧੜਿਆਂ ਵਿਚਕਾਰ ਹੋਈ ਤਕਰਾਰ ਦੌਰਾਨ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਜਾਣਕਾਰੀ ਮੁਤਾਬਕ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਵੱਲੋਂ ਕਰੀਬ 7 ਤੋਂ 8 ਰਾਊਂਡ ਫਾਇਰ ਕੀਤੇ ਗਏ। ਇਸ ਫਾਇਰਿੰਗ ਦੌਰਾਨ ਘਰ ਦੀ ਛੱਤ ’ਤੇ ਖੜ੍ਹਾ 35 ਸਾਲਾ ਜਗਜੀਤ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਜ਼ਖ਼ਮੀ ਨੂੰ ਤੁਰੰਤ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਮੋਗਾ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਡੀਐਸਪੀ ਜਸਵਿੰਦਰ ਸਿੰਘ ਖੈਹਰਾ ਨੇ ਦੱਸਿਆ ਕਿ ਜ਼ਖ਼ਮੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਬਾਘਾਪੁਰਾਣਾ ਦੇ ਬਸਤੀ ਇਲਾਕੇ ਵਿੱਚ ਦੀਵਾਲੀ ਦੀ ਸ਼ਾਮ ਦੋ ਧੜਿਆਂ ਵਿਚਕਾਰ ਚੱਲ ਰਹੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਹ ਫਾਇਰਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਆਪਣੇ ਘਰ ਦੀ ਛੱਤ ‘ਤੇ ਖੜ੍ਹਾ 35 ਸਾਲਾ ਜਗਜੀਤ ਸਿੰਘ ਗੋਲੀਆਂ ਦੀ ਲਪੇਟ ਵਿੱਚ ਆਉਣ ਕਾਰਨ ਜ਼ਖ਼ਮੀ ਹੋ ਗਿਆ। ਉਹ ਇਸ ਰੰਜਿਸ਼ ਦਾ ਹਿੱਸਾ ਸੀ ਜਾਂ ਨਹੀਂ, ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਜ਼ਖ਼ਮੀ ਜਗਜੀਤ ਸਿੰਘ ਨੂੰ ਤੁਰੰਤ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦਿਆਂ ਬਿਹਤਰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਦੀ ਹਾਲਤ ਠੀਕ ਹੈ। ਫਾਇਰਿੰਗ ਦੀ ਸੂਚਨਾ ਮਿਲਦਿਆਂ ਹੀ ਬਾਘਾਪੁਰਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।