ਪਰਮਿੰਦਰ ਸਿੰਘ ਝੋਟਾ ਦੇ ਘਰ ਸ੍ਰੀ ਆਖੰਡ ਪਾਠ ਸਾਹਿਬ ਆਰੰਭ/ ਪਰਿਵਾਰ ਨੇ ਅੰਗੀਠਾ ਇਕੱਠਾ ਕਰ ਕੇ ਯਾਦ ’ਚ ਲਗਾਇਆ ਬੂਟਾ/ 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ

0
2

 

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਪਰਿਵਾਰ ਵੱਲੋਂ ਭਾਵੁਕ ਉਪਰਾਲਾ ਕੀਤਾ ਗਿਆ। ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਖੇਤਾਂ ਵਿੱਚ ਜਾ ਕੇ ਉਨ੍ਹਾਂ ਦਾ ਅੰਗੀਠਾ ਇਕੱਠਾ ਕੀਤਾ ਗਿਆ ਅਤੇ ਯਾਦ ਵਿੱਚ ਇੱਕ ਬੂਟਾ ਲਗਾਇਆ ਗਿਆ। ਆਪਣੇ ਸੰਬੋਧਨ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਦੀ ਯਾਦ ਵਿੱਚ ਅੰਗੀਠਾ ਇਕੱਠਾ ਕਰਕੇ ਖੇਤ ਵਿੱਚ ਹੀ ਪੌਦਾ ਲਗਾਇਆ ਗਿਆ ਹੈ।
ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 15 ਨਵੰਬਰ ਦਿਨ ਐਤਵਾਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮ ਸਰਸਾ ਰੋਡ ਤੇ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਅੰਤਿਮ ਅਰਦਾਸ ਹੋਵੇਗੀ।  ਉਹਨਾਂ ਪੰਜਾਬ ਵਾਸੀਆਂ ਨੂੰ ਅੰਤਿਮ ਅਰਦਾਸ ਦੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀਆਂ ਅੰਗੀਠਾ ਇਕੱਠਾ ਕਰਕੇ ਪੌਦਾ ਲਗਾਇਆ ਗਿਆ ਹੈ। ਨਾਲ ਹੀ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਖਿਲਾਫ ਆਵਾਜ਼ ਬੁਲੰਦ ਕਰ ਰਿਹਾ ਸੀ ਅਤੇ ਉਸ ਦੀ ਸੋਚ ਨੂੰ ਜੀਵਤ ਰੱਖਣ ਲਈ ਪੰਜਾਬ ਪੰਜਾਬ ਭਰ ਦੇ ਨੌਜਵਾਨ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਨਸ਼ੇ ਦੇ ਤਿਆਗ ਕਰਨ ਦਾ ਪ੍ਰਣ ਕਰਨ।

LEAVE A REPLY

Please enter your comment!
Please enter your name here