ਪੰਜਾਬ ਬੱਸੀ ਪਠਾਨਾ ਦੇ ਊਸ਼ਾ ਮਾਤਾ ਮੰਦਰ ਨੇੜੇ ਭਿਆਨਕ ਹਾਦਸਾ/ ਤਿੱਖਾ ਮੋੜ ਬਣਿਆ ਹਾਦਸੇ ਦਾ ਕਾਰਨ/ ਮਹੀਨੇ ਦੌਰਾਨ 6 ਹਾਦਸੇ ਵਾਪਰਨ ਕਾਰਨ ਲੋਕਾਂ ’ਚ ਰੋਸ By admin - November 9, 2026 0 1 Facebook Twitter Pinterest WhatsApp ਬੱਸੀ ਪਠਾਣਾ-ਮੋਰਿੰਡਾ ਮੁੱਖ ਮਾਰਗ ’ਤੇ ਸਥਿਤ ਊਸ਼ਾ ਮਾਤਾ ਮੰਦਰ ਮੋੜ ਹਾਦਸਿਆਂ ਦਾ ਕੇਂਦਰ ਬਣਦਾ ਜਾ ਰਿਹਾ ਹੈ। ਇਸ ਖ਼ਤਰਨਾਕ ਮੋੜ ’ਤੇ ਅੱਜ ਇੱਕ ਹੋਰ ਸੜਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਟਿੱਪਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਇਆ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਟਿੱਪਰ ਦਾ ਕਾਫ਼ੀ ਨੁਕਸਾਨ ਹੋ ਗਿਆ। ਮੌਕੇ ’ਤੇ ਮੌਜੂਦ ਰਾਹਗੀਰਾਂ ਅਤੇ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਇਸ ਮੋੜ ’ਤੇ ਛੇ ਤੋਂ ਵੱਧ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਾਰ-ਵਾਰ ਹਾਦਸੇ ਹੋਣ ਦੇ ਬਾਵਜੂਦ ਸਥਾਨਕ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਨੂੰ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ। ਮੌਕੇ ’ਤੇ ਪਹੁੰਚੇ ਰਾਹਗੀਰਾਂ ਅਤੇ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਇਸ ਖ਼ਤਰਨਾਕ ਮੋੜ ’ਤੇ ਛੇ ਤੋਂ ਵੱਧ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਕਿਹਾ ਸਥਾਨਕ ਪ੍ਰਸ਼ਾਸਨ ਅਤੇ ਨਾ ਹੀ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਹੈ। ਲੋਕਾਂ ਅਤੇ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖ਼ੂਨੀ ਮੋੜ ’ਤੇ ਤੁਰੰਤ ਸਪੀਡ ਬ੍ਰੇਕਰ, ਚੇਤਾਵਨੀ ਬੋਰਡ ਅਤੇ ਲਾਈਟਾਂ ਲਗਾਈਆਂ ਜਾਣ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਹਾਦਸਿਆਂ ਨੂੰ ਰੋਕ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ।