ਪੰਜਾਬ 15 ਨਵੰਬਰ ਨੂੰ ਹੋਵੇਗੀ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ/ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਹੋਵੇਗਾ ਸਮਾਗਮ By admin - November 9, 2026 0 1 Facebook Twitter Pinterest WhatsApp ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਧਾਰਮਿਕ ਸਮਾਗਮ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਹੋਵੇਗਾ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਸਮਾਗਮ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਲਈ ਬਣੀ ਕਮੇਟੀ ਦੇ ਆਗੂਆਂ ਨੇ ਵੱਧ ਤੋਂ ਵੱਧ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।