ਪੰਜਾਬ ਪਟਿਆਲਾ ਆਰਟੀਓ ਦਫ਼ਤਰ ਪਹੁੰਚੇ ਬਿੱਟੂ/ ਅਧਿਕਾਰੀ ਨਾਲ ਹੋਈ ਗਰਮਾ-ਗਰਮ ਬਹਿਸ/ ਲੋਕਾਂ ਨਾਲ ਗਲਤ ਵਿਵਹਾਰ ਦੇ ਲਾਏ ਇਲਜ਼ਾਮ By admin - November 10, 2026 0 1 Facebook Twitter Pinterest WhatsApp ਪਟਿਆਲਾ ਦੇ ਆਰਟੀਓ ਦਫ਼ਤਰ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਦੌਰੇ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਬਿੱਟੂ ਨੇ ਆਰਟੀਓ ਅਧਿਕਾਰੀ ਨਾਲ ਮੁਲਾਕਾਤ ਕਰ ਕੇ ਲੋਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਰੂਟ ਪਰਮਿਟ ਲੈਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਗਰਮਾ-ਗਰਮ ਬਹਿਸ ਵੀ ਹੋਈ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਆਰਟੀਓ ਦਫ਼ਤਰ ਦੇ ਕੰਮਕਾਜ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਿਆਸਤਦਾਨਾਂ, ਅਧਿਕਾਰੀਆਂ ਅਤੇ ਦਲਾਲਾਂ ਦਾ ਗੱਠਜੋੜ ਲੋਕਾਂ ਦੇ ਜਾਇਜ਼ ਕੰਮਾਂ ਵਿੱਚ ਰੁਕਾਵਟ ਬਣ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚੇ ਹਨ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਉਠਾਉਂਦੇ ਰਹਿਣਗੇ।