ਪੰਜਾਬ ਫਾਜ਼ਿਲਕਾ ’ਚ ਕਾਰ ’ਤੇ ਚੱਲੀਆਂ ਗੋਲੀਆਂ/ ਗੋਲੀਬਾਰੀ ਦੀ ਘਟਨਾ ਸੀਸੀਟੀਵੀ ’ਚ ਕੈਦ/ ਜਾਨੀ ਨੁਕਸਾਨ ਤੋਂ ਬਚਾਅ, ਜਾਂਚ ’ਚ ਜੁਟੀ ਪੁਲਿਸ By admin - November 10, 2026 0 1 Facebook Twitter Pinterest WhatsApp ਫਾਜ਼ਿਲਕਾ ਵਿੱਚ ਕਾਰ ’ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ। ਜਾਣਕਾਰੀ ਮੁਤਾਬਕ ਪਿੰਡ ਸੁਰੇਸ਼ ਵਾਲਾ ਦੀਨ ਨੇੜੇ ਇੱਕ ਸਵਿਫਟ ਕਾਰ ਸਵਾਰ ਵਿਅਕਤੀਆਂ ਵੱਲੋਂ ਦੂਜੀ ਕਾਰ ’ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।