ਗੁਰਦਾਸਪੁਰ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ/ ਗੰਨੇ ਦੇ ਬਕਾਏ ਤੇ ਐਮਐਸਪੀ ਵਾਧੇ ਦੀ ਕੀਤੀ ਮੰਗ/ 15 ਨਵੰਬਰ ਤੋਂ ਅਣਮਿੱਥੇ ਧਰਨੇ ਦੀ ਦਿੱਤੀ ਚਿਤਾਵਨੀ

0
1

ਗੁਰਦਾਸਪੁਰ ਵਿੱਚ ਗੰਨੇ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਗੰਨਾ ਮਿੱਲਾਂ ਵੱਲੋਂ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਅਜੇ ਤੱਕ ਅਦਾ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੇ ਗੰਨੇ ਦਾ ਸਮਰਥਨ ਮੁੱਲ 600 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ।  ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 15 ਨਵੰਬਰ ਤੋਂ ਬਾਈਪਾਸ ’ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here