ਮੋਹਾਲੀ ਪੁਲਿਸ ਵੱਲੋਂ ਹਥਿਆਰ ਤੇ ਨਸ਼ਾ ਤਸਕਰੀ ਦਾ ਪਰਦਾਫਾਸ਼/ ਹਥਿਆਰ ਤੇ ਨਸ਼ੇ ਦੀ ਖੇਪ ਸਮੇਤ 4 ਮੁਲਜ਼ਮ ਗ੍ਰਿਫਤਾਰ/ 5 ਪਿਸਤੌਲ ਤੇ 100 ਗ੍ਰਾਮ ਹੈਰੋਇਨ ਬਰਾਮਦ

0
2

ਮੋਹਾਲੀ ਪੁਲਿਸ ਨੂੰ ਨਸ਼ਾ ਅਤੇ ਹਥਿਆਰ ਤਸਕਰੀ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਪਾਕਿਸਤਾਨ ਅਧਾਰਿਤ ਹੈਂਡਲਰਾਂ ਨਾਲ ਜੁੜੇ ਗਿਰੋਹ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਗਿਰੋਹ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾਉਂਦਾ ਸੀ ਅਤੇ ਨਸ਼ੇ ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਸਟਾਫ ਖਰੜ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਚਾਰਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਚਾਰੇ ਮੁਲਜ਼ਮ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਹੁਣ ਇਸ ਗਿਰੋਹ ਦੇ ਪਾਕਿਸਤਾਨੀ ਹੈਂਡਲਰਾਂ ਅਤੇ ਹੋਰ ਸੰਭਾਵਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰੁਣ ਸ਼ਰਮਾ ਆਈ.ਪੀ.ਐਸ. ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਮਿਤੀ 07-11-2026 ਨੂੰ ਖਰੜ ਦੇ ਇਲਾਕਾ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸੀ.ਆਈ.ਏ ਸਟਾਫ ਦੀ ਟੀਮ ਨੂੰ ਇਤਲਾਹ ਮਿਲੀ ਕਿ ਸੁਖਚੈਨ ਸਿੰਘ ਉਰਫ ਸੁੱਖੀ, ਮਨਪ੍ਰੀਤ ਸਿੰਘ, ਸੁਨੀਲ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਜੋ ਕਿ ਜ਼ਿਲ੍ਹਾ ਫਿਰੋਜਪੁਰ ਨਾਲ ਸਬੰਧਤ ਹਨ, ਨਸ਼ੀਲੇ ਪਦਾਰਥਾਂ ਅਤੇ ਨਾਜਾਇਜ ਹਥਿਆਰਾਂ ਦੀ ਤਸਕਰੀ ਕਰਨ ਦਾ ਧੰਦਾ ਕਰਦੇ ਹਨ।

LEAVE A REPLY

Please enter your comment!
Please enter your name here