ਸਰਕਾਰ ਖਿਲਾਫ ਆਰ-ਪਾਰ ਦੇ ਰੌਅ ’ਚ ਐਨਐਚਐਮ ਮੁਲਾਜ਼ਮ/ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ

0
1

ਪੰਜਾਬ ਭਰ ਦੇ ਨੈਸ਼ਨਲ ਹੈਲਥ ਮਿਸ਼ਨ ਯਾਨੀ ਐਨ.ਐਚ.ਐਮ. ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰ ਦਿੱਤਾ ਹੈ। ਮੁਲਾਜ਼ਮਾਂ ਵੱਲੋਂ ਮੁਕੰਮਲ ਤੌਰ ‘ਤੇ ਕੰਮ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਤਹਿਤ 11 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ-38 ਸਥਿਤ ਐਨ.ਐਚ.ਐਮ. ਦੇ ਮੁੱਖ ਦਫ਼ਤਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਜਥੇਬੰਦੀ ਆਗੂਆਂ ਡਾ. ਸੁਨੀਲ ਤਰਗੋਤਰਾ ਅਤੇ ਨਵਜੋਤ ਕੌਰ ਮੁਤਾਬਕ ਮੁਲਾਜ਼ਮ ਹੁਣ ਤੱਕ ਆਪਣੀਆਂ ਮੰਗਾਂ ਸਬੰਧੀ ਸਰਕਾਰ ਨਾਲ ਕਰੀਬ 54 ਮੀਟਿੰਗਾਂ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਈ ਗਈ ਭਲਾਈ ਕਮੇਟੀ ਦੀ ਵੀ ਅਜੇ ਤੱਕ ਇੱਕ ਵੀ ਮੀਟਿੰਗ ਨਹੀਂ ਹੋਈ।  ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here