ਪੰਜਾਬ ਸੋਨੀਆ ਗਾਂਧੀ ਦੀ ਕਿਤਾਬ ‘ਤੇ ਪੰਜਾਬ ਦੀ ਸਿਆਸਤ ਗਰਮਾਈ/ ਆਪ੍ਰੇਸ਼ਨ ਬਲੂ ਸਟਾਰ ਦੇ ਹਵਾਲੇ ‘ਤੇ ਅਕਾਲੀ ਦਲ ਦਾ ਨਿਸ਼ਾਨਾ By admin - November 10, 2026 0 1 Facebook Twitter Pinterest WhatsApp ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਕਿਤਾਬ ਵਿੱਚ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਦਰਜ ਟਿੱਪਣੀ ’ਤੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਹੈ। ਪਾਰਟੀ ਦੇ ਸੀਨੀਅਰ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੋਨੀਆ ਗਾਂਧੀ ਦੀ ਕਿਤਾਬ ਮੁਤਾਬਕ ਆਪ੍ਰੇਸ਼ਨ ਬਲੂ ਸਟਾਰ ਦੀਆਂ ਤਸਵੀਰਾਂ ਦੇਖ ਕੇ ਇੰਦਰਾ ਗਾਂਧੀ ਪਰੇਸ਼ਾਨ ਹੋ ਗਈ ਸੀ। ਕਲੇਰ ਨੇ ਕਿਹਾ ਕਿ ਆਪ੍ਰੇਸ਼ਨ ਬਲੂ ਸਟਾਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਧਾ ਹਮਲਾ ਸੀ। 1984 ਦੌਰਾਨ ਵਾਪਰੇ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੇ ਸਰਬਉੱਚ ਅਸਥਾਨ ਉਤੇ ਸਾਜ਼ਿਥ ਤਹਿਤ ਕੀਤਾ ਗਿਆ ਹਮਲਾ ਸੀ, ਜਿਸ ਦੀ ਪੀੜ੍ਹ ਕਈ ਪੀੜ੍ਹੀਆਂ ਤੱਕ ਸਿੱਖਾਂ ਦੇ ਮਨਾਂ ਵਿੱਚ ਰਹੇਗੀ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਕਰਨ ਵਾਲੀ ਬੇਕਸੂਰ ਸਿੱਖਾਂ ਦੀ ਕਾਤਲ ਕਾਂਗਰਸ ਨੇ ਜਿੰਨ੍ਹਾਂ ਪਰਿਵਾਰਾਂ ‘ਤੇ ਜੋ ਤਸ਼ੱਦਦ ਢਾਹਿਆ, ਉਹ ਬਿਆਨ ਨਹੀਂ ਕੀਤਾ ਜਾ ਸਕਦਾ। ਜਿੰਨ੍ਹਾਂ ਨੇ ਆਪਣੇ ਗੁਆ ਲਏ, ਜਿੰਨ੍ਹਾਂ ਦੇ ਘਰ ਸਾੜ ਦਿੱਤੇ ਗਏ, ਉਨ੍ਹਾਂ ਪਰਿਵਾਰਾਂ ਨੂੰ ਪੁੱਛ ਕੇ ਦੇਖੋ ਫਿਰ ਤੁਹਾਨੂੰ ਇਸ ਦਾ ਅਹਿਸਾਸ ਹੋਵੇਗਾ ਕਿ ਅਸਲ ਜਖ਼ਮਾਂ ਦੀ ਪੀੜ੍ਹ ਕੀ ਹੁੰਦੀ ਹੈ ਤੇ ਕਿਸਦਾ ਦਰਦ ਵੱਡਾ ਹੈ।