ਪੰਜਾਬ ਪਟਿਆਲਾ ਦੇ ਬਹਾਦਰਗੜ੍ਹ ‘ਚ ਵਿਆਹੁਤਾ ਦੀ ਸ਼ੱਕੀ ਮੌਤ/ ਸਹੁਰਾ ਪਰਿਵਾਰ ‘ਤੇ ਗੰਭੀਰ ਇਲਜ਼ਾਮ, ਪੁਲਿਸ ਕਰ ਰਹੀ ਜਾਂਚ By admin - November 10, 2026 0 1 Facebook Twitter Pinterest WhatsApp ਪਟਿਆਲਾ ਦੇ ਬਹਾਦਰਗੜ੍ਹ ਤੋਂ ਇੱਕ 18 ਸਾਲਾ ਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਭੂਮਿਕਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮ੍ਰਿਤਕਾ ਦੇ ਮਾਪਿਆਂ ਨੇ ਉਸ ਦੇ ਸਹੁਰਾ ਪਰਿਵਾਰ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਮ੍ਰਿਤਕਾ ਦੀ ਮਾਂ ਰੇਨੂ ਸ਼ਰਮਾ ਮੁਤਾਬਕ, ਉਨ੍ਹਾਂ ਦੀ ਬੇਟੀ ਪਿਛਲੇ ਤਿੰਨ ਮਹੀਨਿਆਂ ਤੋਂ ਉਨ੍ਹਾਂ ਨੂੰ ਨਹੀਂ ਮਿਲ ਸਕੀ ਸੀ ਅਤੇ ਸਹੁਰਾ ਪਰਿਵਾਰ ਵੱਲੋਂ ਮਿਲਣ ਤੋਂ ਰੋਕਿਆ ਜਾ ਰਿਹਾ ਸੀ। ਪਰਿਵਾਰ ਨੂੰ ਸ਼ਨੀਵਾਰ ਸ਼ਾਮ ਕਰੀਬ ਸਾਢੇ 6 ਵਜੇ ਫੋਨ ਰਾਹੀਂ ਸੂਚਨਾ ਮਿਲੀ ਕਿ ਭੂਮਿਕਾ ਨੇ ਫਾਹਾ ਲੈ ਲਿਆ ਹੈ। ਹਾਲਾਂਕਿ, ਮਾਂ ਨੇ ਬੇਟੀ ਦੀ ਮੌਤ ਨੂੰ ਲੈ ਕੇ ਸ਼ੱਕ ਜ਼ਾਹਰ ਕੀਤਾ ਹੈ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਮਾਤਾ ਰੇਨੂ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਭੂਮਿਕਾ ਪਿਛਲੇ ਤਿੰਨ ਮਹੀਨਿਆਂ ਤੋਂ ਉਨ੍ਹਾਂ ਨੂੰ ਮਿਲ ਨਹੀਂ ਸਕੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਨੂੰ ਆਪਣੀ ਬੇਟੀ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ 7 ਤਰੀਕ ਨੂੰ ਸ਼ਾਮ ਕਰੀਬ ਸਾਢੇ 6 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਬੇਟੀ ਨੇ ਫਾਹਾ ਲੈ ਲਿਆ ਹੈ। ਮ੍ਰਿਤਕਾ ਦੀ ਮਾਂ ਨੇ ਇਸ ਘਟਨਾ ‘ਤੇ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਉਹ ਨਹੀਂ ਮੰਨ ਸਕਦੀ ਕਿ ਉਨ੍ਹਾਂ ਦੀ ਬੇਟੀ ਖੁਦਕੁਸ਼ੀ ਕਰ ਸਕਦੀ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਆਪਣੀ ਬੇਟੀ ਲਈ ਇਨਸਾਫ਼ ਦੀ ਮੰਗ ਕੀਤੀ ਹੈ।