ਅੰਮ੍ਰਿਤਸਰ ਦੇ ਪਿੰਡ ਭੈਣੀ ਲੱਦਣਾ ਪਹੁੰਚੇ ਬਿਕਰਮ ਮਜੀਠੀਆ/ ਨਸ਼ੇ ਦੀ ਭੇਂਟ ਚੜ੍ਹੇ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ/ ਪੰਜਾਬ ਸਰਕਾਰ ਵੱਲ ਸਾਧੇ ਤਿੱਖੇ ਨਿਸ਼ਾਨੇ

0
2

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਅੱਜ ਅੰਮ੍ਰਿਤਸਰ ਦੇ ਪਿੰਡ ਭੈਣੀ ਲੱਦਣਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ 22 ਸਾਲਾ ਰਾਹੁਲਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਸਮੇਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਦੀ ਬਜਾਏ ਨਸ਼ਾ ਪੀੜਤਾਂ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ’ਤੇ ਤਸ਼ੱਦਦ ਕਰ ਰਹੀ ਹੈ। ਪਰਵਿੰਦਰ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਹੋਰ ਕਿੰਨੇ ਘਰਾਂ ਦੇ ਚਿਰਾਗ ਬੁਝਣਗੇ।

LEAVE A REPLY

Please enter your comment!
Please enter your name here