
ਫਤਿਹਗੜ੍ਹ ਸਾਹਿਬ ਦੇ ਪਿੰਡ ਨਬੀਪੁਰ ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਤਿਆਰ ਕੀਤੇ ਗਏ ਨਵੇਂ ਖੇਡ ਮੈਦਾਨ ਦਾ ਉਦਘਾਟਨ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਭਰ ਵਿੱਚ ਸਰਕਾਰ ਵੱਲੋਂ 3100 ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਣ ਲਈ ਬਿਹਤਰ ਸਹੂਲਤਾਂ ਮਿਲ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 3100 ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਣ ਲਈ ਵਧੀਆ ਸਹੂਲਤਾਂ ਅਤੇ ਢੁੱਕਵਾਂ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਾਰਥਕ ਸਾਬਤ ਹੋ ਰਿਹਾ ਹੈ ਅਤੇ ਅੱਜ ਨਵੇਂ ਬਣੇ ਖੇਡ ਮੈਦਾਨਾਂ ਵਿੱਚ ਨੌਜਵਾਨ ਵੱਡੀ ਗਿਣਤੀ ਵਿੱਚ ਖੇਡਣ ਲਈ ਪਹੁੰਚ ਰਹੇ ਹਨ ਅਤੇ ਵੱਖ-ਵੱਖ ਖੇਡ ਟੂਰਨਾਮੈਂਟ ਕਰਵਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ, ਉਨ੍ਹਾਂ ਨੂੰ ਬਿਹਤਰ ਸਿਖਲਾਈ ਅਤੇ ਖੇਡਾਂ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਲਗਾਤਾਰ ਯਤਨਸ਼ੀਲ ਹੈ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਪਿੰਡ ਦੇ ਨੌਜਵਾਨਾਂ ਵੱਲੋਂ ਕਾਸਕੋ ਕ੍ਰਿਕਟ ਟੂਰਨਾਮੈਂਟ ਵੀ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

