ਅਨਾਜ ਮੰਡੀਆਂ ਬੰਦ ਕਰਨ ’ਤੇ ਭੜਕੇ ਹਰਿੰਦਰ ਲੱਖੋਵਾਲ/ ਕਈ ਮੰਡੀਆਂ ‘ਚ ਅਜੇ ਵੀ ਪਿਆ ਝੋਨਾ, ਖੇਤਾਂ ‘ਚ ਖੜ੍ਹੀ ਫ਼ਸਲ/ ਮੰਡੀਆਂ ਬੰਦ ਕਰਨ ਨੂੰ ਲੈ ਕੇ ਸਰਕਾਰ ਤੋਂ ਮੰਗਿਆ ਜਵਾਬ

0
1

ਅਨਾਜ ਮੰਡੀਆਂ ਬੰਦ ਕਰਨ ਦੇ ਫ਼ੈਸਲੇ ਨੂੰ ਲੈ ਕੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਜੇ ਵੀ ਝੋਨਾ ਮੰਡੀਆਂ ਵਿੱਚ ਪਿਆ ਹੈ ਅਤੇ ਕਈ ਧਾਵਾਂ ਉਤੇ ਫਸਲ ਖੇਤਾਂ ਵਿੱਚ ਖੜ੍ਹੀ ਹੈ। ਇਸ ਦੇ ਬਾਵਜੂਦ ਸਰਕਾਰ ਨੇ ਮੰਡੀਆਂ ਬੰਦ ਕਰ ਦਿੱਤੀਆਂ ਨੇ, ਜਿਸ ਨਾਲ  ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਕਿਸਾਨ ਆਗੂ ਨੇ ਸਰਕਾਰ ਤੋਂ ਸਾਰੇ ਝੋਨੇ ਦੀ ਖਰੀਦ ਤਕ ਮੰਡੀਆਂ ਬੰਦ ਨਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮਸਲੇ ਵੱਲ ਧਿਆਨ ਦਿੱਤਾ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।

LEAVE A REPLY

Please enter your comment!
Please enter your name here