ਤਰਖਾਣ ਮਾਜਰਾ ਮਾਮਲੇ ‘ਤੇ ਜਸਵੀਰ ਗੜ੍ਹੀ ਦੀ ਪ੍ਰੈੱਸ ਕਾਨਫਰੰਸ/ ਦਲਿਤ ਆਗੂ ਨੂੰ ਇਨਸਾਫ ਨਾ ਦੇਣ ’ਤੇ ਚੁੱਕੇ ਸਵਾਲ/ ਦੋਸ਼ੀ ਦੀ ਪੁਸ਼ਤ-ਪਨਾਹੀ ਕਰਨ ਦੇ ਲਾਏ ਇਲਜ਼ਾਮ

0
2

ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਭਵਨ ਵਿੱਚ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਵਾਪਰੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਕਾਂਗਰਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਇੱਕ ਦਲਿਤ ਆਗੂ ਨਾਲ ਕੁੱਟਮਾਰ ਅਤੇ ਬਦਸਲੂਕੀ ਹੋਣ ਦੇ ਬਾਵਜੂਦ ਕਾਂਗਰਸ ਵੱਲੋਂ ਬਰਿੰਦਰ ਢਿੱਲੋਂ ਦੀ ਪੁਸ਼ਤ-ਪਨਾਹੀ ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਤੇ ਚਰਨਜੀਤ ਚੰਨੀ ਨਾਲ ਬਰਿੰਦਰ ਢਿੱਲੋਂ ਦੀਆਂ ਵੀਡੀਓ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਰਾਖੀ ਕਰਨ ਵਾਲੀ ਕਾਂਗਰਸ ਪਾਰਟੀ ਦਲਿਤ ਨਾਲ ਹੋਏ ਧੱਕੇ ਬਾਰੇ ਜਵਾਬ ਦੇਵੇ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਡੀ ਗਿਣਤੀ ਵਿਚ ਦਲਿਤ ਵਸੋਂ ਰਹਿੰਦੀ ਹੈ। ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਦਫਤਰ ਵਿਖੇ ਦਲਿਤ ਆਗੂ ਨਾਲ ਕੁੱਟਮਾਰ ਤੇ ਬਦਸਲੂਕੀ ਦਾ ਮਾਮਲਾ 17 ਦਿਨਾਂ ਤੋਂ ਲਟਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ 15 ਸੈਕਟਰ ਵਿਚਲਾ ਕਾਂਗਰਸ ਭਵਨ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਚੱਲ ਰਿਹਾ ਹੈ ਅਤੇ ਰਾਹੁਲ ਗਾਂਧੀ 24 ਘੰਟੇ ਸੰਵਿਧਾਨ ਦੀ ਕਾਪੀ ਨਾਲ ਲੈ ਕੇ ਚੱਲਦੇ ਹਨ। ਉਨ੍ਹਾਂ ਕਿਹਾ ਕਿ ਇਸੇ ਭਵਨ ਵਿਚ ਇਕ ਦਲਿਤ ਆਗੂ ਨਾਲ ਕੁੱਟਮਾਰ ਤੇ ਗਾਲੀ ਗਲੋਚ ਹੋਈ ਹੈ। ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਇਹ ਘਟਨਾ ਵਾਪਰੀ ਅਤੇ ਕਾਫੀ ਮਿਨਤਾ ਕਰਨ ਤੋਂ ਬਾਅਦ ਰਾਤ 11 ਵਜੇ ਡੀਡੀਆਰ ਕੱਟੀ ਗਈ। ਜਦੋਂ ਪੂਰੇ ਪੰਜਾਬ ਅੰਦਰ ਹੋ-ਹੱਲਾ ਮਚਿਆ ਤਾਂ ਪੰਜਾਬ ਦੀ ਕੋਈ ਦੀ ਦਲਿਤ ਜਥੇਬੰਦੀ ਤਰਖਾਣ ਮਾਜਰਾ ਦੇ ਹੱਕ ਵਿਚ ਨਹੀਂ ਨਿੱਤਰੀ ਅਤੇ ਸਿਰਫ ਆਮ ਆਦਮੀ ਪਾਰਟੀ ਹੀ ਸੀ ਜਿਸ ਨੇ ਇਸ ਘਟਨਾਕ੍ਰਮ ਨੂੰ ਲੋਕਾਂ ਤਕ ਪਹੁੰਚਾਇਆ ਸੀ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਅੰਡਰ ਆਉਂਦੀ ਯੂਟੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਤੋਂ ਬਾਅਦ 3 ਨਵੰਬਰ ਨੁੰ ਆਮ ਆਦਮੀ ਪਾਰਟੀ ਨੇ ਮੁੜ ਪ੍ਰੈੱਸ ਕਾਨਫਰੰਸ ਕੀਤੀ ਤੇ 4 ਨਵੰਬਰ ਨੂੰ ਕਾਂਗਰਸ ਭਵਨ ਘੇਰਣ ਦੀ ਚਿਤਾਵਨੀ ਦਿੱਤੀ। ਇਸੇ ਦਿਨ ਕਿਸਾਨ ਭਵਨ ਤੋਂ ਬਰਿੰਦਰ ਢਿੱਲੋਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਲਿਤ ਆਗੂ ਨੂੰ ਇਨਸਾਫ ਦੇਣ ਦੀ ਥਾਂ ਕੁੱਟਮਾਰ ਕਰਨ ਵਾਲਾ ਦੋਸ਼ੀ ਰਾਹੁਲ ਗਾਂਧੀ ਦੀ ਸਟੇਜ ਉਤੇ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਕਾਰਵਾਈ ਨੇ ਕਾਂਗਰਸ ਦੇ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।

LEAVE A REPLY

Please enter your comment!
Please enter your name here